28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੰਜਾਬ ਦੀ ਰਾਜਸਭਾ ਸੀਟ ਲਈ ਚੋਣ ਦਾ ਐਲਾਨ

ਚੰਡੀਗੜ੍ਹ, 24 ਸਤੰਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ 'ਚ ਖਾਲੀ ਹੋਈ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਕਰਵਾਈ ਜਾਵੇਗੀ। ਚੋਣ ਕਮਿਸ਼ਨ ਵਲੋਂ ਇਸ ਸੰਬੰਧੀ ਅਧਿਕਾਰਤ...

Ad Position 21
No active advertisement
ਅਜੀਤ ਡੈਸਕ 24-09-2025

ਚੰਡੀਗੜ੍ਹ, 24 ਸਤੰਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ 'ਚ ਖਾਲੀ ਹੋਈ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਕਰਵਾਈ ਜਾਵੇਗੀ। ਚੋਣ ਕਮਿਸ਼ਨ ਵਲੋਂ ਇਸ ਸੰਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਸੀਟ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੀਵ ਅਰੋੜਾ ਦੇ ਲੁਧਿਆਣਾ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਸੀ। ਸੰਜੀਵ ਅਰੋੜਾ ਨੇ ਆਪਣੀ ਨਵੀਂ ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਨਾਲ ਰਾਜ ਸਭਾ ਦੀ ਇਹ ਸੀਟ ਖਾਲੀ ਹੋ ਗਈ, ਜਿਸ ਲਈ ਹੁਣ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਹੈ।

ਚੋਣ ਕਮਿਸ਼ਨ ਦੇ ਅਨੁਸਾਰ, ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰਾਂ ਦੀ ਦਾਖ਼ਲ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਹੋਵੇਗੀ। ਉਮੀਦਵਾਰਾਂ ਵਲੋਂ ਦਾਖ਼ਲ ਕੀਤੇ ਜਾਣ ਵਾਲੇ ਨਾਮਜ਼ਦਗੀ ਪੱਤਰਾਂ ਦੀ ਜਾਂਚ, ਵਾਪਸੀ ਦੀ ਮਿਆਦ ਅਤੇ ਵੋਟਿੰਗ ਪ੍ਰਕਿਰਿਆ ਸੰਬੰਧੀ ਤਫ਼ਸੀਲ ਵੀ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸਮੇਂ ਦੇ ਅਨੁਸਾਰ ਜਾਰੀ ਕੀਤੀ ਜਾਵੇਗੀ।

ਇਸ ਚੋਣ ਨੂੰ ਲੈ ਕੇ ਸਿਆਸੀ ਹਲਕਿਆਂ 'ਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਸਾਰੇ ਵੱਡੇ ਸਿਆਸੀ ਦਲ ਆਪਣੀ-ਆਪਣੀ ਤਿਆਰੀਆਂ ਵਿਚ ਜੁੱਟ ਗਏ ਹਨ। ਆਪ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੰਭਾਵੀ ਉਮੀਦਵਾਰਾਂ ਦੇ ਨਾਮਾਂ ’ਤੇ ਵਿਚਾਰ-ਵਟਾਂਦਰਾ ਜਾਰੀ ਹੈ।

ਰਾਜ ਸਭਾ ਦੀ ਇਹ ਜ਼ਿਮਨੀ ਚੋਣ ਨਾ ਸਿਰਫ਼ ਪੰਜਾਬ ਦੀ ਰਾਜਨੀਤੀ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ, ਸਗੋਂ ਇਸ ਦੇ ਨਤੀਜਿਆਂ ਤੋਂ ਸੂਬੇ ਵਿਚ ਵੱਖ-ਵੱਖ ਦਲਾਂ ਦੀ ਸਿਆਸੀ ਸਥਿਤੀ ਦਾ ਵੀ ਪਤਾ ਲਗੇਗਾ।

Ad Position 22
No active advertisement
ਪਿਛਲੀ ਖ਼ਬਰ ਸੰਦੀਪ ਸਿੰਘ ਸੰਨੀ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ’ਤੇ ਦਬਾਅ ਪਾਉਣ ਦੀ ਕਾਰਗੁਜ਼ਾਰੀ ਨਿੰਦਣਯੋਗ- ਜਥੇਦਾਰ ਗੜਗੱਜ ਅਗਲੀ ਖ਼ਬਰ ਜ਼ਖ਼ਮੀ ਹੋਏ ਰੈਪਰ ਬਾਦਸ਼ਾਹ
Ad Position 24