28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸੰਦੀਪ ਸਿੰਘ ਸੰਨੀ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ’ਤੇ ਦਬਾਅ ਪਾਉਣ ਦੀ ਕਾਰਗੁਜ਼ਾਰੀ ਨਿੰਦਣਯੋਗ- ਜਥੇਦਾਰ ਗੜਗੱਜ

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿਚ ਨਜ਼ਰਬੰਦ ਸ. ਸੰਦੀਪ ਸਿੰਘ ਵਾਸੀ...

Ad Position 21
No active advertisement
ਅਜੀਤ ਡੈਸਕ 24-09-2025

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿਚ ਨਜ਼ਰਬੰਦ ਸ. ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਸਿੱਧੇ ਜਾਂ ਅਸਿੱਧੇ ਰੂਪ ਵਿਚ ਦਬਾਅ ਬਣਾਉਣ ਦੀ ਨੀਤੀ ਨੂੰ ਅਤਿ ਨਿੰਦਣਯੋਗ ਤੇ ਪੱਖਪਾਤ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ. ਸੰਦੀਪ ਸਿੰਘ ਵਿਰੁੱਧ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ, ਉਸ ਬਾਰੇ ਆਪਣਾ ਪੱਖ ਰੱਖਣ ਲਈ ਉਸ ਨੂੰ ਕਿਸੇ ਵੀ ਵਕੀਲ ਦਾ ਸਾਥ ਲੈਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਘੁੰਮਣ ਭਰਾਵਾਂ ’ਤੇ ਦਬਾਅ ਬਣਾਉਣ ਵਾਲੀ ਕਾਰਵਾਈ ਸਰਕਾਰੀ ਨੀਤੀ ਦਾ ਹਿੱਸਾ ਜਾਪਦੀ ਹੈ, ਜੋ ਕਿ ਨਿਆਂਪੂਰਣ ਨਹੀਂ ਪੱਖਪਾਤੀ ਹੈ। ਉਨ੍ਹਾਂ ਕਿਹਾ ਕਿ ਸ. ਸੰਦੀਪ ਸਿੰਘ ’ਤੇ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਵਲੋਂ ਤਸ਼ੱਦਦ ਕੀਤੇ ਜਾਣ ਤੋਂ ਬਾਅਦ ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਵੀ ਸ਼ੁਰੂਆਤ ਵਿਚ ਉਸਦੀ ਮੈਡੀਕਲ ਜਾਂਚ ਨਹੀਂ ਕਰਵਾਈ ਜਾ ਰਹੀ ਸੀ, ਜਿਸ ਵਿਰੁੱਧ ਸਿੱਖਾਂ ਨੇ ਸਖ਼ਤ ਰੋਸ ਪ੍ਰਗਟਾਇਆ ਅਤੇ ਇਸ ਢਿੱਲੀ ਕਾਰਗੁਜ਼ਾਰੀ ਦੀ ਚਾਰੇ ਪਾਸਿਓਂ ਨਿੰਦਾ ਹੋਈ।

ਉਨ੍ਹਾਂ ਕਿਹਾ ਕਿ ਕੁਝ ਸਿੱਖ ਜਥੇਬੰਦੀਆਂ ਨੂੰ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ ਧਰਨਾ ਵੀ ਦੇਣਾ ਪਿਆ ਅਤੇ ਅਜਿਹੇ ਹਾਲਾਤ ਵਿਚ ਜੇਕਰ ਸ. ਸੰਦੀਪ ਸਿੰਘ ਦੇ ਵਕੀਲ ਘੁੰਮਣ ਭਰਾਵਾਂ ਨੇ ਮੀਡੀਆ ਰਾਹੀਂ ਉਸ ਉੱਤੇ ਕੀਤੇ ਗਏ ਤਸ਼ੱਦਦ ਬਾਰੇ ਜਾਣਕਾਰੀ ਪੰਜਾਬ ਦੇ ਲੋਕਾਂ ਨਾਲ ਸਾਂਝੀ ਕੀਤੀ ਹੈ ਤਾਂ ਇਸ ਵਿਚ ਕੁਝ ਵੀ ਗਲਤ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸ. ਸੰਦੀਪ ਸਿੰਘ ਉੱਤੇ ਕੀਤੇ ਗਏ ਤਸ਼ੱਦਦ ਦੀ ਜਾਣਕਾਰੀ ਜਨਤਕ ਨਾ ਹੁੰਦੀ ਤਾਂ ਉਸ ਦੇ ਅਧਿਕਾਰਾਂ ਦੀ ਉਲੰਘਣਾ ਜਾਰੀ ਰਹਿਣੀ ਸੀ ਤੇ ਇਹ ਉਸ ਨਾਲ ਅਨਿਆਂ ਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਜ਼ਰਬੰਦ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰੇ ਨਾ ਕਿ ਉਨ੍ਹਾਂ ਉੱਤੇ ਤਸ਼ੱਦਦ ਨੂੰ ਖੁੱਲ੍ਹ ਦੇਵੇ ਜਾਂ ਅਜਿਹੀ ਕਾਰਵਾਈ ਉੱਤੇ ਪਰਦਾ ਪਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਘੁੰਮਣ ਭਰਾ ਡਟ ਕੇ ਸ. ਸੰਦੀਪ ਸਿੰਘ ਦਾ ਕੇਸ ਲੜਣ ਅਤੇ ਸਮੁੱਚੀ ਸਿੱਖ ਕੌਮ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਦਾ ਨਾਲ ਖੜ੍ਹਾ ਹੈ।


ਉਨ੍ਹਾਂ ਬੀਤੇ ਦਿਨੀਂ ਪੰਜਾਬ ਹਰਿਆਣਾ ਉੱਚ ਅਦਾਲਤ ਵਿਖੇ ਇਕ ਗੁਰਸਿੱਖ ਵਕੀਲ ਐਡਵੋਕੇਟ ਸਿਮਰਜੀਤ ਸਿੰਘ ਉੱਤੇ ਕੁਝ ਵਕੀਲਾਂ ਵਲੋਂ ਕੀਤੇ ਗਏ ਹਮਲੇ ਦੀ ਵੀ ਕਰੜੀ ਨਿੰਦਾ ਕੀਤੀ ਤੇ ਇਸ ਘਟਨਾ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦਾ ਗੱਲ ਆਖੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਵਲੋਂ ਐਡਵੋਕੇਟ ਸਿਮਰਜੀਤ ਸਿੰਘ ਨਾਲ ਕੁੱਟਮਾਰ ਦੇ ਮਾਮਲੇ ਵਿਚ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਸ. ਸੰਦੀਪ ਸਿੰਘ ਦੇ ਮਾਮਲੇ ਵਿਚ ਦਬਾਅ ਬਣਾਉਣ ਦੀ ਨੀਤੀ ਉੱਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਉੱਤੇ ਸ਼ੰਕੇ ਖੜ੍ਹੇ ਹੁੰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਰਿਲਾਇੰਸ ਦਾ ਰਾਹਤ ਕਾਫ਼ਲਾ ਪੁੱਜਾ ਕਪੂਰਥਲਾ ਅਗਲੀ ਖ਼ਬਰ ਪੰਜਾਬ ਦੀ ਰਾਜਸਭਾ ਸੀਟ ਲਈ ਚੋਣ ਦਾ ਐਲਾਨ
Ad Position 24