28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੰਜਾਬ ਕੈਬਨਿਟ ਮੀਟਿੰਗ ਤੋਂ ਬਾਅਦ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 24 ਸਤੰਬਰ-ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪ੍ਰੈਸ ਕਾਨਫਰੰਸ ਪੰਜਾਬ ਭਵਨ ਚੰਡੀਗੜ੍ਹ ਵਿਖੇ ਸ਼ੁਰੂ ਕੀਤੀ...

Ad Position 21
No active advertisement
ਅਜੀਤ ਡੈਸਕ 24-09-2025

ਚੰਡੀਗੜ੍ਹ, 24 ਸਤੰਬਰ-ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪ੍ਰੈਸ ਕਾਨਫਰੰਸ ਪੰਜਾਬ ਭਵਨ ਚੰਡੀਗੜ੍ਹ ਵਿਖੇ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁਹਾਲੀ ਵਿਚ ਵਿਸ਼ੇਸ਼ ਅਦਾਲਤ ਸਥਾਪਤ ਹੋਵੇਗੀ। ਸੈਸ਼ਨ ਤੇ ਐਡੀਸ਼ਨ ਸੈਸ਼ਨ ਜੱਜ, ਐਨ.ਆਈ.ਏ. ਕੇਸ ਚੱਲਣਗੇ। ਧਰਮਸੌਤ ਉਤੇ ਭ੍ਰਿਸ਼ਟਾਚਾਰ ਦਾ ਕੇਸ ਚੱਲਦਾ ਰਹੇਗਾ। ਪੰਜਾਬ ਕੈਬਨਿਟ ਨੇ ਇਸ ਨੂੰ ਮਨਜ਼ੂਰੀ ਦਿੱਤੀ ਹੈ। ਡਿਫਾਲਟਰ ਸ਼ੈਲਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਚਲਾਈ ਜਾਵੇਗੀ। ਓ.ਟੀ.ਐਸ. ਸਕੀਮ ਤਹਿਤ ਵਿਆਜ ਤੇ ਜੁਰਮਾਨਾ ਵਸੂਲਿਆ ਜਾਵੇਗਾ। 

ਇਸ ਦੇ ਨਾਲ ਹੀ ਮੀਟਿੰਗ ਵਿਚ ਸਰਕਾਰ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਵਿਜੀਲੈਂਸ ਬਿਊਰੋ ਨੇ ਜੂਨ 2022 ਵਿਚ ਧਰਮਸੋਤ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਸੀ। ਜਾਂਚ ਵਿਚ ਸਾਹਮਣੇ ਆਇਆ ਕਿ ਧਰਮਸੋਤ ਨੇ 1.67 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ। ਸਰਕਾਰੀ ਬੁਲਾਰੇ ਅਨੁਸਾਰ, ਧਰਮਸੋਤ ਵਿਰੁੱਧ ਪੀ.ਐਮ.ਐਲ.ਏ. 2022 ਤਹਿਤ ਵੀ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਨੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਸਿਫਾਰਸ਼ ਰਾਜਪਾਲ ਨੂੰ ਭੇਜ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ 3 ਕਾਰੋਬਾਰੀਆਂ ਨੂੰ ਅਗਵਾ ਕਰਕੇ ਕਰੋੜਾਂ ਰੁਪਏ ਮੰਗਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਟਰੱਕਾਂ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ
Ad Position 24