28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪਾਕਿਸਤਾਨ ਤੋਂ ਮਗਵਾਈ 6 ਕਿਲੋ ਹੈਰੋਇਨ ਸਮੇਤ ਤਸਕਰ ਕਾਬੂ

ਅਟਾਰੀ, ਅੰਮ੍ਰਿਤਸਰ, 24 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਯੁੱਧ...

Ad Position 21
No active advertisement
ਅਜੀਤ ਡੈਸਕ 24-09-2025

ਅਟਾਰੀ, ਅੰਮ੍ਰਿਤਸਰ, 24 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਅੱਜ ਉਸ ਸਮੇਂ ਭਰਪੂਰ ਫਾਇਦਾ ਮਿਲਿਆ ਜਦੋਂ ਡੀ.ਐਸ.ਪੀ. ਅਟਾਰੀ ਸ. ਲਖਵਿੰਦਰ ਸਿੰਘ ਕਲੇਰ ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੀ ਅਗਵਾਈ ਵਿਚ 30 ਕਰੋੜ ਦੀ ਹੈਰੋਇਨ ਸਮੇਤ ਇਕ ਸਰਹੱਦੀ ਇਲਾਕੇ ਦੇ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਨਾਲ ਸਬੰਧ ਰੱਖਣ ਵਾਲੇ ਸਰਹੱਦੀ ਪਿੰਡ ਨਾਰਲੀ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਨਾਗਰਿਕ ਜਿਸ ਦੇ ਪਾਕਿਸਤਾਨ ਵਿਚਲੇ ਨਸ਼ਾ ਤਸਕਰਾਂ ਨਾਲ ਗੂੜ੍ਹੇ ਸਬੰਧ ਸਨ ਤੇ ਉਸ ਵਲੋਂ ਪਿਛਲੇ ਦਿਨੀਂ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤ ਅੰਦਰ ਇਕ ਵੱਡੀ 6 ਕਿਲੋ ਹੈਰੋਇਨ ਦੀ ਖੇਪ ਮੰਗਵਾਈ ਸੀ, ਜਿਸ ਨੂੰ ਸਰਹੱਦੀ ਇਲਾਕੇ ਤੋਂ ਲੈ ਕੇ ਇਹ ਭਾਰਤੀ ਤਸਕਰ ਅੰਮ੍ਰਿਤਸਰ ਵੱਲ ਜਾ ਰਿਹਾ ਸੀ ਕਿ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ਉਤੇ ਪੁਲਿਸ ਥਾਣਾ ਘਰਿੰਡਾ ਦੇ ਪੁਲਿਸ ਕਰਮਚਾਰੀਆਂ ਵਲੋਂ ਅੰਮ੍ਰਿਤਸਰ ਅਟਾਰੀ ਰੋਡ ਉਤੇ ਸਥਿਤ ਖਾਸਾ ਪਿੰਡ ਨਜ਼ਦੀਕ ਨਾਕਾ ਲਗਾਇਆ ਗਿਆ ਸੀ, ਜਿਸ ਦੌਰਾਨ ਪੁਲਿਸ ਨੂੰ ਉਕਤ ਨਾਰਲੀ ਪਿੰਡ ਦੇ ਨਸ਼ਾ ਤਸਕਰ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈI 

Ad Position 22
No active advertisement
ਪਿਛਲੀ ਖ਼ਬਰ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ’ਚ ਦਾਇਰ ਕੀਤੀ ਅਪੀਲ ਅਗਲੀ ਖ਼ਬਰ 3 ਕਾਰੋਬਾਰੀਆਂ ਨੂੰ ਅਗਵਾ ਕਰਕੇ ਕਰੋੜਾਂ ਰੁਪਏ ਮੰਗਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24