28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ’ਚ ਦਾਇਰ ਕੀਤੀ ਅਪੀਲ

ਚੰਡੀਗੜ੍ਹ, 24 ਸਤੰਬਰ (ਸੰਦੀਪ ਕੁਮਾਰ ਮਾਹਨਾ) - ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਉਸ ਨੂੰ ਸੁਣਾਈ ਸਜ਼ਾ ’ਤੇ ਰੋਕ ਲਗਾਉਣ ਦੀ....

Ad Position 21
No active advertisement
ਅਜੀਤ ਡੈਸਕ 24-09-2025

ਚੰਡੀਗੜ੍ਹ, 24 ਸਤੰਬਰ (ਸੰਦੀਪ ਕੁਮਾਰ ਮਾਹਨਾ) - ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਉਸ ਨੂੰ ਸੁਣਾਈ ਸਜ਼ਾ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਲਾਲਪੁਰਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ 1 ਅਕਤੂਬਰ ਤੱਕ ਆਪਣਾ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ।

ਦੱਸ ਦਈਏ ਕਿ 3 ਮਾਰਚ 2013 ਨੂੰ ਪਿੰਡ ਉਸਮਾਨ ਦੀ ਇਕ ਔਰਤ ਆਪਣੇ ਪਿਤਾ ਕਸ਼ਮੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਇਕ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਪੰਜਾਬ ਇੰਟਰਨੈਸ਼ਨਲ ਪੈਲੇਸ ਪਹੁੰਚੀ ਸੀ, ਉਦੋਂ ਉੱਥੇ ਮੌਜੂਦ ਟੈਕਸੀ ਡਰਾਈਵਰਾਂ ਨੇ ਪੀੜਤ ਔਰਤ ਨਾਲ ਛੇੜਛਾੜ ਕੀਤੀ। ਜਦੋਂ ਉਸ ਔਰਤ ਨੇ ਵਿਰੋਧ ਕੀਤਾ ਤਾਂ ਟੈਕਸੀ ਡਰਾਈਵਰਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਸੜਕ ਦੇ ਵਿਚਕਾਰ ਪਰਿਵਾਰ ’ਤੇ ਵੀ ਹਮਲਾ ਕੀਤਾ। ਦੋਸ਼ੀ ਟੈਕਸੀ ਡਰਾਈਵਰਾਂ ਵਿਚ ਮਨਜਿੰਦਰ ਸਿੰਘ ਲਾਲਪੁਰਾ ਵੀ ਸ਼ਾਮਿਲ ਸਨ, ਜੋ 2022 ਵਿਚ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਜਿੱਤ ਵਿਧਾਇਕ ਚੁਣੇ ਗਏ ਸਨ। ਇਸ ਮਹੀਨੇ ਦੀ 10 ਸਤੰਬਰ ਨੂੰ ਤਰਨਤਾਰਨ ਦੀ ਅਦਾਲਤ ਨੇ ਵਿਧਾਇਕ ਲਾਲਪੁਰਾ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਉਨ੍ਹਾਂ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਲਾਲਪੁਰਾ ਨੇ ਹੁਣ ਇਸ ਸਜ਼ਾ ਦੇ ਫ਼ੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ, ਜਿਸ ਨੇ ਅੱਜ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ 500 ਫੌਗਿੰਗ ਮਸ਼ੀਨਾਂ ਹੜ੍ਹ ਪੀੜਤ ਇਲਾਕਿਆਂ 'ਚ ਭੇਜੀਆਂ - ਡਾ. ਚੀਮਾ ਅਗਲੀ ਖ਼ਬਰ ਪਾਕਿਸਤਾਨ ਤੋਂ ਮਗਵਾਈ 6 ਕਿਲੋ ਹੈਰੋਇਨ ਸਮੇਤ ਤਸਕਰ ਕਾਬੂ
Ad Position 24