28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਡੇਰਾ ਬਾਬਾ ਨਾਨਕ ਪੁੱਜੇ

ਡੇਰਾ ਬਾਬਾ ਨਾਨਕ, 24 ਸਤੰਬਰ (ਹੀਰਾ ਸਿੰਘ ਮਾਂਗਟ)-ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ...

Ad Position 21
No active advertisement
ਅਜੀਤ ਡੈਸਕ 24-09-2025

ਡੇਰਾ ਬਾਬਾ ਨਾਨਕ, 24 ਸਤੰਬਰ (ਹੀਰਾ ਸਿੰਘ ਮਾਂਗਟ)-ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅੱਜ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਵੈਰੋਕੇ ਵਿਖੇ ਪੁੱਜੇ ਜਿਥੇ ਉਨ੍ਹਾਂ ਵਲੋਂ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਯੂ.ਕੇ. ਵਾਲਿਆਂ ਦੀ ਅਗਵਾਈ ਹੇਠ ਯੂ.ਕੇ. ਸਿੱਖ ਏਡ ਵਲੋਂ ਬਣਾਏ ਜਾ ਰਹੇ ਹੜ੍ਹ ਪ੍ਰਭਾਵਿਤ ਸ਼ਹੀਦ ਪਰਿਵਾਰ ਦੇ ਨਵੇਂ ਘਰ ਦਾ ਨੀਂਹ-ਪੱਥਰ ਰੱਖਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਅੱਜ ਉਹ ਯੂ.ਕੇ. ਸਿੱਖ ਏਡ ਵਲੋਂ ਹੜ੍ਹ ਪ੍ਰਭਾਵਿਤ ਸ਼ਹੀਦ ਪਰਿਵਾਰਾਂ ਦੇ ਬਣਾਏ ਜਾ ਰਹੇ ਨਵੇਂ ਘਰਾਂ ਦਾ ਨੀਂਹ ਪੱਥਰ ਰੱਖਣ ਵਾਸਤੇ ਆਏ ਹਨ। ਉਨ੍ਹਾਂ ਕਿਹਾ ਕਿ ਯੂ.ਕੇ. ਸਿੱਖ ਏਡ ਵਲੋਂ ਵੱਡਾ ਉਪਰਾਲਾ ਕਰਦਿਆਂ ਹੜ੍ਹ ਪ੍ਰਭਾਵਿਤ ਸ਼ਹੀਦਾਂ ਦੇ ਪਰਿਵਾਰਾਂ ਦੀ ਸਾਰ ਲਈ ਜਾ ਰਹੀ ਹੈ ਤੇ ਡੇਰਾ ਬਾਬਾ ਨਾਨਕ ਦੇ ਪਿੰਡ ਰਣਸੀਕੇ ਤੱਲਾ, ਪਿੰਡ ਵੈਰੋਕੇ ਅਤੇ ਪਿੰਡ ਘੋਨੇਵਾਲ ਦੇ ਹੜ੍ਹ ਪ੍ਰਭਾਵਿਤ ਸ਼ਹੀਦ ਪਰਿਵਾਰਾਂ ਦੇ 3 ਨਵੇਂ ਘਰਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜਿਸ ਦਾ ਅੱਜ ਉਨ੍ਹਾਂ ਵਲੋਂ ਨੀਂਹ-ਪੱਥਰ ਰੱਖਿਆ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਦੇ ਰੇਟ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਤੇ ਬੈਲਰ ਚਾਲਕਾਂ ਵਿਚਾਲੇ ਮੀਟਿੰਗ ਅਗਲੀ ਖ਼ਬਰ ਵੱਡੀ ਖਬਰ : 2 ਅਕਤੂਬਰ ਨਹੀਂ, ਦਸੰਬਰ ਵਿਚ ਸ਼ੁਰੂ ਹੋਵੇਗੀ ਸਿਹਤ ਬੀਮਾ ਯੋਜਨਾ - ਡਾ. ਬਲਬੀਰ ਸਿੰਘ
Ad Position 24