29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੰਜਾਬ ਦੇ ਹਰ ਪਰਿਵਾਰ ਦਾ 10 ਲੱਖ ਦਾ ਮੁਫਤ ਇਲਾਜ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ - ਤਲਬੀਰ ਸਿੰਘ ਗਿੱਲ

ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੀ 'ਆਪ'...

Ad Position 21
No active advertisement
ਅਜੀਤ ਡੈਸਕ 24-09-2025

ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੀ 'ਆਪ' ਸਰਕਾਰ ਨੇ ਸੂਬੇ ਦੇ ਸਿਹਤ ਖੇਤਰ ਵਿਚ ਇਕ ਵੱਡਾ ਅਤੇ ਇਤਿਹਾਸਕ ਕਦਮ ਚੁੱਕਦਿਆਂ ਜੋ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸੁਵਿਧਾ ਦੀ ਘੋਸ਼ਣਾ ਕੀਤੀ, ਸੂਬੇ ਦੇ ਲੋਕਾਂ ਲਈ ਵੱਡੀ ਰਾਹਤ ਪ੍ਰਦਾਨ ਕਰਨ ਵਾਲਾ ਇਤਿਹਾਸਕ ਫੈਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਮਜੀਠਾ ਹਲਕੇ ਦੇ ਪਿੰਡ ਕੋਟਲਾ ਸੁਲਤਾਨ ਸਿੰਘ ਵਿਖੇ 'ਆਪ' ਦੀ ਜਨਸਭਾ ਨੂੰ ਸੰਬੋਧਨ ਕਰਦਿਆਂ ਕੀਤਾ।

ਤਲਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਜਲਦ ਹੀ ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਵਿਚ ਕੈਂਪ ਲਗਾਏ ਜਾਣਗੇ, ਜਿਥੇ ਲਾਭਪਾਤਰੀ ਪਰਿਵਾਰ ਦੇ ਸਿਹਤ ਬੀਮਾ ਕਾਰਡ ਬਣਾਏ ਜਾਣਗੇ, ਜੋ ਕਿ ਇਹ ਕਾਰਡ ਸਰਕਾਰੀ ਅਤੇ ਸਰਕਾਰ ਵਲੋਂ ਮਾਨਤਾ ਪ੍ਰਾਪਤ ਨਿੱਜੀ ਹਸਪਤਾਲਾਂ ਵਿਚ ਮੁਫਤ ਅਤੇ ਕੈਸ਼ਲੈੱਸ ਇਲਾਜ ਦੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੀਮ ਖਾਸ ਕਰਕੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ ਜਿਨ੍ਹਾਂ ਨੂੰ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦੇ ਬਿੱਲਾਂ ਦੀ ਚਿੰਤਾ ਤੋਂ ਮੁਕਤੀ ਮਿਲੇਗੀ।

ਗਿੱਲ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਨਾਗਰਿਕ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਕਿਸੇ ਨੂੰ ਵੀ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਤਲਬੀਰ ਗਿੱਲ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਇਲਾਜ ਤੱਕ ਸੀਮਿਤ ਨਹੀਂ, ਸਗੋਂ ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਹਰ ਵਿਅਕਤੀ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲਕਦਮੀ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰੇਗੀ। ਇਸ ਜਨਸਭਾ ਵਿਚ ਗਿੱਲ ਤੋਂ ਇਲਾਵਾ ਬਲਜਿੰਦਰ ਸਿੰਘ ਛੀਨਾ ਸਲਾਹਕਾਰ ਗਿੱਲ, ਸਰਪੰਚ ਪਰਮਿੰਦਰ ਸਿੰਘ, ਸਿਕੰਦਰ ਸਿੰਘ ਖਿਦੋਵਾਲੀ, ਸਾਹਿਬ ਸਿੰਘ ਬਿੱਟਾ, ਰਣਜੀਤ ਪਾਰਸ, ਪਰਮਜੀਤ ਸਿੰਘ ਮੱਤੇਵਾਲ, ਜਗਤਾਰ ਸਿੰਘ, ਹਰਭਾਲ ਸਿੰਘ, ਹਰਦਵਿੰਦਰ ਸਿੰਘ, ਤਰਸੇਮ ਸਿੰਘ, ਨਾਨਕ ਸਿੰਘ, ਮਨਪ੍ਰੀਤ ਸਿੰਘ, ਦਿਆਲ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ, ਜੁਗਰਾਜ ਸਿੰਘ ਆਦਿ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਅਸੀਂ ਜਾਤੀ ਜਨਗਣਨਾ ਕਰਵਾ ਕੇ ਪੱਛੜੇ ਵਰਗਾਂ ਨੂੰ ਹੱਕ ਦਿਵਾਉਣਾ ਚਾਹੁੰਦੇ ਹਾਂ - ਰਾਹੁਲ ਗਾਂਧੀ ਅਗਲੀ ਖ਼ਬਰ ਅਧਿਆਪਕਾਂ ਦੇ ਖਤਮ ਹੋਏ ਧਰਨੇ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੇਟ ਖੋਲ੍ਹੇ ਗਏ
Ad Position 24