29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸੂਬਾ ਸਰਕਾਰ ਵਲੋਂ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫ਼ਤ ਉਪਲੱਬਧ ਕਰਵਾਉਣ ਦਾ ਫ਼ੈਸਲਾ - ਸੀ.ਐਮ. ਮਾਨ

ਚੰਡੀਗੜ੍ਹ, 24 ਸਤੰਬਰ-ਕੁਦਰਤੀ ਆਫ਼ਤ ਕਰਕੇ ਪੰਜਾਬ ਇਸ ਸਮੇਂ ਸੰਕਟ ਵਿਚੋਂ ਲੰਘ ਰਿਹਾ ਹੈ...

Ad Position 21
No active advertisement
ਅਜੀਤ ਡੈਸਕ 24-09-2025

ਚੰਡੀਗੜ੍ਹ, 24 ਸਤੰਬਰ-ਕੁਦਰਤੀ ਆਫ਼ਤ ਕਰਕੇ ਪੰਜਾਬ ਇਸ ਸਮੇਂ ਸੰਕਟ ਵਿਚੋਂ ਲੰਘ ਰਿਹਾ ਹੈ। ਹੜ੍ਹ ਕਾਰਨ 5 ਲੱਖ ਏਕੜ ਫ਼ਸਲ ਖਰਾਬ ਹੋ ਗਈ ਹੈ ਤੇ ਕਿਸਾਨ ਇਸ ਹਾਲਤ ਵਿਚ ਨਹੀਂ ਹਨ ਕਿ ਉਹ ਬੀਜ ਖਰੀਦ ਸਕਣ। ਇਸ ਲਈ ਸਰਕਾਰ ਨੇ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫ਼ਤ ਉਪਲੱਬਧ ਕਰਵਾਉਣ ਦਾ ਫ਼ੈਸਲਾ ਲਿਆ ਹੈ, ਜਿਸ ਦੌਰਾਨ ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਮੁਫ਼ਤ ਦਿੱਤਾ ਜਾਵੇਗਾ। ਅਸੀਂ ਸੂਬੇ ਦੇ ਕਿਸਾਨਾਂ ਨੂੰ ਮੁੜ ਤੋਂ ਪੈਰਾਂ 'ਤੇ ਖੜ੍ਹਾ ਕਰਨ ਅਤੇ ਉਨ੍ਹਾਂ ਦੇ ਖੇਤਾਂ ਵਿਚ ਨਵੀਂ ਜ਼ਿੰਦਗੀ ਬੀਜਣ ਦਾ ਇਕ ਛੋਟਾ ਜਿਹਾ ਉਪਰਾਲਾ ਕਰਨ ਦੀ ਕੋਸ਼ਿਸ ਕਰ ਰਹੇ ਹਾਂ। ਇਸ ਔਖੀ ਘੜੀ 'ਚ ਸਾਡੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ ਸੁਪਰ-4 ਮੈਚ: ਭਾਰਤ 11 ਓਵਰਾਂ ਤੋਂ ਬਾਅਦ 112/2 ਅਗਲੀ ਖ਼ਬਰ ਏਸ਼ੀਆ ਕੱਪ ਸੁਪਰ-4 ਮੈਚ: ਭਾਰਤ ਦਾ ਸਕੋਰ 5 ਓਵਰਾਂ ਤੋਂ ਬਾਅਦ 55/0
Ad Position 24