30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਵੇ ਲਈ 9 ਥਾਵਾਂ ਨਿਰਧਾਰਿਤ

ਜਲੰਧਰ, 25 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਸੰਗਠਨਾਂ ਵਲੋਂ ਕੀਤੇ ਜਾਣ ਵਾਲੇ ਸ਼ਾਂਤਮਈ ਪ੍ਰਦਰਸ਼ਨਾਂ...

Ad Position 21
No active advertisement
ਅਜੀਤ ਡੈਸਕ 25-09-2025

ਜਲੰਧਰ, 25 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਸੰਗਠਨਾਂ ਵਲੋਂ ਕੀਤੇ ਜਾਣ ਵਾਲੇ ਸ਼ਾਂਤਮਈ ਪ੍ਰਦਰਸ਼ਨਾਂ ਲਈ ਜ਼ਿਲ੍ਹੇ ਵਿਚ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਜਾਰੀ ਹੁਕਮਾਂ ਅਨੁਸਾਰ ਸ਼ਾਂਤਮਈ ਪ੍ਰਦਰਸ਼ਨਾਂ ਲਈ ਨਿਰਧਾਰਿਤ ਕੀਤੀਆਂ ਥਾਵਾਂ ਵਿਚ ਪੁੱਡਾ ਗਰਾਊਂਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ, ਦੁਸਹਿਰਾ ਗਰਾਊਂਡ ਜਲੰਧਰ ਕੈਂਟ, ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਕਪੂਰਥਲਾ ਰੋਡ, ਨਕੋਦਰ ਦਾ ਪੱਛਮੀ ਪਾਸਾ, ਦਾਣਾ ਮੰਡੀ ਪਿੰਡ ਸੈਫ਼ਾਵਾਲਾ (ਫਿਲੌਰ) ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਿਲ ਹਨ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਕਮਿਸ਼ਨਰ ਜਾਂ ਉਪ ਮੰਡਲ ਮੈਜਿਸਟਰੇਟ, ਜੋ ਵੀ ਲਾਗੂ ਹੋਵੇ, ਪਾਸੋਂ ਅਗਾਊਂ ਪ੍ਰਵਾਨਗੀ ਲੈਣੀ ਹੋਵੇਗੀ। ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦਾ ਹਥਿਆਰ ਜਿਵੇਂ ਚਾਕੂ, ਲਾਠੀ ਜਾਂ ਕੋਈ ਹੋਰ ਹਥਿਆਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਆਰਗੇਨਾਈਜ਼ਰ ਨੂੰ ਹਰੇਕ ਢੁੱਕਵੇਂ ਜੰਕਸ਼ਨ ’ਤੇ ਪ੍ਰਦਰਸ਼ਨ ਦੇ ਨਾਲ ਮਾਰਸ਼ਲ ਅਤੇ ਸ਼ਾਂਤੀਪੂਰਨ ਮਾਰਚ ਯਕੀਨੀ ਬਣਾਉਣ ਸਬੰਧੀ ਲਿਖਤੀ ਦੇਣਾ ਹੋਵੇਗਾ। ਰੋਸ ਵਿਖਾਵੇ ਦੌਰਾਨ ਆਪਣੀ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਕਾਰਵਾਈ ਕਰਕੇ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਲਈ ਆਰਗੇਨਾਈਜ਼ਰ/ਪ੍ਰਦਰਸ਼ਨਕਾਰੀ ਜ਼ਿੰਮੇਵਾਰ ਹੋਣਗੇ। ਇਹ ਹੁਕਮ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹਿਣਗੇ। 

Ad Position 22
No active advertisement
ਪਿਛਲੀ ਖ਼ਬਰ ਓਡੀਸ਼ਾ: ਟਰੱਕ ਤੇ ਯਾਤਰੀ ਬੱਸ ਦੀ ਟੱਕਰ, 5 ਦੀ ਮੌਤ ਅਗਲੀ ਖ਼ਬਰ 73 ਸਾਲਾ ਹਰਜੀਤ ਕੌਰ ਨੂੰ ਅਮਰੀਕਾ ਨੇ ਕੀਤਾ ਡਿਪੋਰਟ
Ad Position 24