30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਤਪਾ ਦੀ ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਦੀ ਸ਼ੁਰੂ ਹੋਈ ਆਮਦ

ਤਪਾ ਮੰਡੀ (ਬਰਨਾਲਾ), 25 ਸਤੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ...

Ad Position 21
No active advertisement
ਅਜੀਤ ਡੈਸਕ 25-09-2025

ਤਪਾ ਮੰਡੀ (ਬਰਨਾਲਾ), 25 ਸਤੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ, ਸੀ ਜਿਸ ਨੂੰ ਲੈ ਕੇ ਬਰਨਾਲਾ ਜ਼ਿਲ੍ਹੇ ਦੇ ਤਪਾ ਸ਼ਹਿਰ ਦੀ ਅੰਦਰਲੀ ਅਨਾਜ ਮੰਡੀ ਵਿਚ ਝੋਨੇ ਦੀ ਫਸਲ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਨੇੜਲੇ ਪਿੰਡ ਜੈਮਲ ਸਿੰਘ ਵਾਲਾ ਦੇ ਕਿਸਾਨ ਹਰਦੇਵ ਸਿੰਘ ਪੁੱਤਰ ਜੋਰਾ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੇ ਚਲਦਿਆਂ 126 ਝੋਨੇ ਦੀ ਪਨੀਰੀ ਲਗਾਈ ਗਈ ਸੀ। ਫ਼ਸਲ ਦੀ ਕਟਾਈ ਕਰਕੇ ਤਪਾ ਦੀ ਅਨਾਜ ਮੰਡੀ ਵਿਚ 400 ਦੇ ਕਰੀਬ ਗੱਟਾ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆ ਸੰਦੀਪ ਕੁਮਾਰ ਦੀ ਦੁਕਾਨ ਉਤੇ ਇਹ ਫਸਲ ਉਤਾਰੀ ਗਈ ਹੈ। ਆੜ੍ਹਤੀ ਵਲੋਂ ਫਸਲ ਦੀ ਸਾਫ਼-ਸਫਾਈ ਕਰਵਾਈ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਹਰਦੀਪ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿਚ ਝੋਨੇ ਦੀ ਫਸਲ ਸੁੱਕੀ ਅਤੇ ਸਾਫ-ਸੁਥਰੀ ਲਿਆਂਦੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

Ad Position 22
No active advertisement
ਪਿਛਲੀ ਖ਼ਬਰ ਜੈਤੋ ਵਿਖੇ ਝੋਨੇ ਦੀ ਸਰਕਾਰੀ ਬੋਲੀ ਸ਼ੁਰੂ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ
Ad Position 24