30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਬੀਜੇਪੀ ਆਗੂ ਚੰਨਣ ਸਿੰਘ ਖਾਲਸਾ ਨੇ ਦਿੱਤਾ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

ਡੇਰਾ ਬਾਬਾ ਨਾਨਕ, 25 ਸਤੰਬਰ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਆਗੂ ਚੰਨਣ ਸਿੰਘ...

Ad Position 21
No active advertisement
ਅਜੀਤ ਡੈਸਕ 25-09-2025

ਡੇਰਾ ਬਾਬਾ ਨਾਨਕ, 25 ਸਤੰਬਰ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਆਗੂ ਚੰਨਣ ਸਿੰਘ ਖਾਲਸਾ ਵਲੋਂ ਅੱਜ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਚੰਨਣ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਪੰਜਾਬ ਦੇ ਮੌਜੂਦਾ ਹਾਲਾਤ ਦੌਰਾਨ ਕੇਂਦਰ ਸਰਕਾਰ ਤੇ ਭਾਜਪਾ ਦੀ ਮਾੜੀ ਕਾਰਗੁਜ਼ਾਰੀ ਤੋਂ ਦੁਖੀ ਹੁੰਦਿਆਂ ਅੱਜ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਚੰਨਣ ਸਿੰਘ ਖਾਲਸਾ ਇਸ ਤੋਂ ਪਹਿਲਾਂ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਰਹੇ ਸਨ ਪਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਦੌਰਾਨ ਉਹ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਉਪਮੰਡਲ ਟਾਂਗਰਾ ਦਫਤਰ ਦੇ ਤਾਲੇ ਤੋੜ ਲੱਖਾਂ ਦਾ ਸਾਮਾਨ ਚੋਰੀ ਅਗਲੀ ਖ਼ਬਰ ਗੈਂਗਸਟਰ ਗੋਲਡੀ ਢਿੱਲੋਂ ਦੇ 2 ਸਾਥੀ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ
Ad Position 24