31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਰੇਲਵੇ ਵਿਭਾਗ ਵਲੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ - ਪ੍ਰੋ. ਬਡੂੰਗਰ

ਪਟਿਆਲਾ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ...

Ad Position 21
No active advertisement
ਅਜੀਤ ਡੈਸਕ 25-09-2025

ਪਟਿਆਲਾ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਵਲੋਂ ਪੱਤਰ ਲਿਖ ਕੇ ਵਿਸ਼ੇਸ਼ ਟ੍ਰੇਨਾਂ ਚਲਾਉਣ ਦੀ ਮੰਗ ਕੀਤੀ ਗਈ ਸੀ, ਉਸ ਮੰਗ ਨੂੰ ਪੂਰਾ ਕਰਕੇ ਰੇਲਵੇ ਵਿਭਾਗ ਵਲੋਂ ਨਵੀਆਂ ਟ੍ਰੇਨਾਂ ਚਲਾਉਣ ਨੂੰ ਪ੍ਰਵਾਨਗੀ ਦੇ ਕੇ ਕੇਵਲ ਪੰਜਾਬ ਹੀ ਨਹੀਂ ਹੋਰਨਾਂ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਪ੍ਰਦਾਨ ਹੋਣਗੀਆਂ।

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਉਨ੍ਹਾਂ ਵਲੋਂ 10 ਦਸੰਬਰ 2024 ਨੂੰ ਲਿਖੇ ਪੱਤਰ ਵਿਚ ਮੰਗ ਕੀਤੀ ਗਈ ਸੀ ਕਿ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਪ੍ਰਾਂਤਾਂ ਵਿਚ ਰੇਲ ਲਿੰਕ ਦੀ ਕਾਫੀ ਘਾਟ ਹੈ, ਜਿਸ ਕਾਰਨ ਯਾਤਰੀਆਂ ਤੇ ਵਪਾਰੀਆਂ ਨੂੰ ਰੋਡ ਟਰਾਂਸਪੋਰਟ (ਬੱਸਾਂ ਰਾਹੀਂ) ਸਫਰ ਕਰਨ ਵਿਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਕਰਕੇ ਬਜ਼ੁਰਗਾਂ, ਦਿਵਿਆਂਗਾਂ ਅਤੇ ਗਰਭਵਤੀ ਬੀਬੀਆਂ ਨੂੰ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਰਾਜਪੁਰਾ ਤੋਂ ਚੰਡੀਗੜ੍ਹ, ਰਾਜਸਥਾਨ ਅਤੇ ਬਠਿੰਡਾ ਨੂੰ ਆਪਸ ਵਿਚ ਜੋੜਨ ਲਈ ਵਿਸ਼ੇਸ਼ ਤੌਰ ਉਤੇ ਰਾਜਪੁਰਾ ਤੋਂ ਚੰਡੀਗੜ੍ਹ, ਪਟਿਆਲਾ ਤੋਂ ਸਮਾਣਾ-ਪਾਤੜਾਂ, ਟੋਹਾਣਾ ਅਤੇ ਜਾਖਲ ਅੱਗੋਂ ਰਾਜਸਥਾਨ ਤੇ ਇਸੇ ਤਰ੍ਹਾਂ ਚੰਡੀਗੜ੍ਹ, ਪੰਜਾਬ ਅਤੇ ਰਾਜਸਥਾਨ ਦਾ ਰੇਲ ਲਿੰਕ ਬਣ ਜਾਵੇਗਾ ਅਤੇ ਲੋਕਾਂ ਨੂੰ ਸਹੂਲਤ ਦੇ ਨਾਲ-ਨਾਲ ਵਪਾਰ ਵਿਚ ਵੀ ਵਾਧਾ ਹੋਵੇਗਾ ਤੇ ਰਾਜਸਥਾਨ ਅਨੂਪਗੜ੍ਹ ਸਰੂਪਸਰ (ਗੁ. ਬੁੱਢਾ ਜੋਹੜ), ਸੂਰਤਗੜ੍ਹ, ਹਨੂਮਾਨਗੜ੍ਹ, ਮੰਡੀ ਡੱਬਵਾਲੀ ਤੇ ਬਠਿੰਡਾ ਰਾਮਾ ਮੰਡੀ (ਗੁ. ਦਮਦਮਾ ਸਾਹਿਬ), ਸਿਰਸਾ, ਸਿਹਾਰ, ਜਾਖਲ, ਗੁ. ਧਮਧਾਨ ਸਾਹਿਬ) ਖਨੌਰੀ, ਸਮਾਣਾ, ਪਟਿਆਲਾ (ਗੁ. ਦੂਖਨਿਵਾਰਨ ਸਾਹਿਬ, ਕਾਲੀ ਮਾਤਾ ਮੰਦਿਰ), ਰਾਜਪੁਰਾ, ਸਰਹਿੰਦ (ਗੁ. ਫਤਹਿਗੜ੍ਹ ਸਾਹਿਬ), ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੈਣਾ ਦੇਵੀ ਅਤੇ ਚੰਡੀਗੜ੍ਹ ਲਈ ਚਲਾਉਣ ਨਾਲ ਯਾਤਰੂਆਂ ਨੂੰ ਵੱਡੀ ਸਹੂਲਤ ਮਿਲ ਸਕੇਗੀ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ 1977 ਤੋਂ 1980 ਦਰਮਿਆਨ ਉਨ੍ਹਾਂ ਨੂੰ ਰੇਲਵੇ ਯੂਜ਼ਰਜ਼ ਬੋਰਡ ਵਿਚ ਬਤੌਰ ਮੈਂਬਰ ਸੇਵਾ ਕਰਨ ਦਾ ਮੌਕਾ ਮਿਲਿਆ ਸੀ, ਉਦੋਂ ਉਨ੍ਹਾਂ ਵਲੋਂ ਤੱਤਕਾਲੀ ਕੇਂਦਰੀ ਸਰਕਾਰ ਕੋਲ ਇਕ ਰੇਲ ਲਿੰਕ ਕਾਇਮ ਕਰਨ ਲਈ ਪ੍ਰਾਜੈਕਟ ਤਿਆਰ ਕਰਵਾ ਕੇ ਘੱਲਿਆ ਸੀ। ਇਸ ਪ੍ਰਾਜੈਕਟ ਵਿਚ ਸਮੇਂ ਦੇ ਪਟਿਆਲਾ ਦੇ ਮਹਾਰਾਜਾ ਭੁਪਿੰਦਰ ਸਿੰਘ ਜੀ ਵਲੋਂ ਇਸੇ ਮਕਸਦ ਲਈ 1932 ਵਿਚ ਕਰਵਾਇਆ ਗਿਆ ਸਰਵੇ ਸੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਪੱਛੜੇ ਹੋਏ ਇਲਾਕਿਆਂ ਨੂੰ ਰੇਲ ਲਿੰਕ ਨਾਲ ਜੋੜਿਆ ਜਾ ਰਿਹਾ ਹੈ ਤੇ ਪੰਜਾਬ ਭਾਰਤ ਦਾ ਅਹਿਮ ਸੂਬਾ ਹੈ, ਜਿਸ ਨੂੰ ਅਹਿਮ ਰੇਲ ਲਿੰਕ ਮੁਹੱਈਆ ਕਰਵਾਉਣ ਦੀ ਬਹੁਤ ਲੋੜ ਸੀ ਤੇ ਇਸ ਨਾਲ ਪੰਜਾਬੀਆਂ ਅਤੇ ਰਾਜਸਥਾਨੀਆਂ ਨੂੰ ਵੀ ਆਵਾਜਾਈ ਪੱਖੋਂ ਵੱਡੀ ਰਾਹਤ ਮਿਲੇਗੀ।  

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ ਸੁਪਰ-4 ਮੈਚ : ਪਾਕਿਸਤਾਨ ਦਾ ਸਕੋਰ ਬੰਗਲਾਦੇਸ਼ ਖਿਲਾਫ 5 ਓਵਰਾਂ ਤੋਂ ਬਾਅਦ 21/2 ਅਗਲੀ ਖ਼ਬਰ ਜਥੇਦਾਰ ਗੜਗੱਜ ਨੇ ਬੰਦੀ ਸਿੰਘ ਭਾਈ ਹਵਾਰਾ ਦੇ ਮਾਤਾ ਦੀ ਸਿਹਤ ਦਾ ਜਾਣਿਆ ਹਾਲ
Ad Position 24