31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬੀਮਾਰ ਮਾਤਾ ਦਾ ਹਾਲ ਜਾਣਿਆ

ਅੰਮ੍ਰਿਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ...

Ad Position 21
No active advertisement
ਅਜੀਤ ਡੈਸਕ 26-09-2025

ਅੰਮ੍ਰਿਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਜੀ ਦਾ ਉਨ੍ਹਾਂ ਦੇ ਘਰ ਪੁੱਜ ਕੇ ਹਾਲ ਜਾਣਿਆ। ਐਡਵੋਕੇਟ ਧਾਮੀ ਨੇ ਮਾਤਾ ਜੀ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਸਿਹਤਮੰਦ ਹੋਣ ਲਈ ਅਰਦਾਸ ਕੀਤੀ।


ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਿੱਖ ਕੌਮ ਦੇ ਯੋਧੇ ਹਨ, ਜਿਨ੍ਹਾਂ ਨੇ ਪੰਥਕ ਪੱਧਰ ’ਤੇ ਆਪਣੀ ਸ਼ਖ਼ਸੀਅਤ ਅਤੇ ਸੰਘਰਸ਼ ਰਾਹੀਂ ਅਹਿਮ ਭੂਮਿਕਾ ਨਿਭਾਈ ਹੈ ਪਰੰਤੂ ਅਫ਼ਸੋਸ ਹੈ ਕਿ ਸਰਕਾਰਾਂ ਵਲੋਂ ਭਾਈ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨਾਲ ਵੱਡੀ ਨਾ-ਇਨਸਾਫ਼ੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਤੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਵੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।


ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਨਾਲ ਬੇ-ਇਨਸਾਫੀ ਸਪਸ਼ਟ ਤੌਰ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਬੀਮਾਰ ਮਾਤਾ ਜੀ ਨਾਲ ਮਿਲ ਸਕਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਬੰਦੀਆਂ ਦੀ ਰਿਹਾਈ ਲਈ ਅਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋ ਕੇ ਆਪਣੇ ਯਤਨ ਜਾਰੀ ਰੱਖਣ।


ਪ੍ਰਧਾਨ ਐਡਵੋਕੇਟ ਧਾਮੀ ਦੇ ਨਾਲ ਇਸ ਮੌਕੇ ਕਈ ਪੰਥਕ ਸ਼ਖ਼ਸੀਅਤਾਂ ਵੀ ਮੌਜੂਦ ਸਨ, ਜਿਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਬੀਮਾਰ ਮਾਤਾ ਜੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Ad Position 22
No active advertisement
ਪਿਛਲੀ ਖ਼ਬਰ ਮਿਗ-21 ਜਹਾਜ਼ ਅੱਜ ਹੋਵੇਗਾ ਸੇਵਾਮੁਕਤ ਅਗਲੀ ਖ਼ਬਰ ਪਰਾਲੀ ਸਾੜਨ ਦੇ ਮਾਮਲੇ ’ਚ ਜਲੰਧਰ ਦੇ ਇਕ ਕਿਸਾਨ ’ਤੇ ਕਾਰਵਾਈ
Ad Position 24