01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰ ਸਕਦੇ ਹਨ ਸੁਖਬੀਰ ਸਿੰਘ ਬਾਦਲ- ਸੂਤਰ

ਨਾਭਾ, (ਪਟਿਆਲਾ), 26 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਭਾ ਹਲਕੇ ਵਿਖੇ ਅੱਜ 3 ਪ੍ਰੋਗਰਾਮਾਂ ਵਿਚ ਸ਼ਿਰਕਤ ਕਰਨਗੇ। ਇਹ ਪ੍ਰੋਗਰਾਮ ਦੁਪਹਿਰ ਕਰੀਬ...

Ad Position 21
No active advertisement
ਅਜੀਤ ਡੈਸਕ 26-09-2025

ਨਾਭਾ, (ਪਟਿਆਲਾ), 26 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਭਾ ਹਲਕੇ ਵਿਖੇ ਅੱਜ 3 ਪ੍ਰੋਗਰਾਮਾਂ ਵਿਚ ਸ਼ਿਰਕਤ ਕਰਨਗੇ। ਇਹ ਪ੍ਰੋਗਰਾਮ ਦੁਪਹਿਰ ਕਰੀਬ 1 ਵਜੇ ਸ਼ੁਰੂ ਹੋਣਗੇ ਅਤੇ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਸੁਖਬੀਰ ਸਿੰਘ ਬਾਦਲ ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਜੇਲ੍ਹ ਵਿਚ ਵੀ ਮਿਲਣ ਪਹੁੰਚ ਸਕਦੇ ਹਨ।

ਸੁਖਬੀਰ ਸਿੰਘ ਬਾਦਲ ਨਾਭਾ ਦੇ ਪਿੰਡ ਟੋਹੜਾ ਵਿਖੇ ਹਰਮੇਲ ਸਿੰਘ ਟੋਹੜਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆ ਰਹੇ ਹਨ। ਦੂਜਾ ਪ੍ਰੋਗਰਾਮ ਸੁਖਬੀਰ ਸਿੰਘ ਬਾਦਲ ਨਾਭਾ ਦੇ ਰੋਹਟੀ ਪੁੱਲ ਨਜ਼ਦੀਕ ਅਕਾਲੀ ਆਗੂ ਨਰਿੰਦਰ ਬਾਂਸਲ ਦੇ ਸ਼ੈਲਰ ਵਿਚ ਅਕਾਲੀ ਦਲ ਦੇ ਸਮਾਗਮ ਵਿਚ ਵੀ ਹਿੱਸਾ ਲੈਣਗੇ, ਜਿੱਥੇ ਵੱਡੀ ਗਿਣਤੀ ਵਿਚ ਯੂਥ ਆਗੂ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਕੀ... ਅਗਲੀ ਖ਼ਬਰ ਬਠਿੰਡਾ ਜੇਲ੍ਹ 'ਚ ਬੰਦ ਕੈਦੀਆਂ ਅਤੇ ਹਵਾਲਾਤੀ ਵਿਚਕਾਰ ਖੂਨੀ ਝੜਪ
Ad Position 24