01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਗ੍ਰੰਥੀ ਸਿੰਘਾਂ ਤੇ ਪੰਡਤਾਂ ਨੂੰ ਅਸੀਂ 6 ਮਹੀਨੇ ਤੱਕ ਦੇਵਾਂਗੇ ਮਾਲੀ ਮਦਦ- ਗਿਆਨੀ ਹਰਪ੍ਰੀਤ ਸਿੰਘ

ਮੋਹਾਲੀ, 26 ਸਤੰਬਰ (ਦਵਿੰਦਰ ਸਿੰਘ)- ਅੱਜ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਮਿਲ....

Ad Position 21
No active advertisement
ਅਜੀਤ ਡੈਸਕ 26-09-2025

ਮੋਹਾਲੀ, 26 ਸਤੰਬਰ (ਦਵਿੰਦਰ ਸਿੰਘ)- ਅੱਜ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਮਿਲ ਕੇ ਪੰਜਾਬ ਨੂੰ ਡੋਬਣ ਦਾ ਕੰਮ ਕੀਤਾ ਹੈ ਤੇ ਸੂਬਾ ਸਰਕਾਰ ਦੀ ਨਲਾਇਕੀ ਕਾਰਨ ਪੰਜਾਬ ’ਚ ਹੜ੍ਹਾਂ ਨੇ ਇੰਨਾ ਨੁਕਸਾਨ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਸਾਡੀ ਪਾਰਟੀ ਨੇ ਸਾਂਝਾ ਬੇਸ ਕੈਂਪ ਲਗਾ ਕੇ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਤੇ ਅਸੀਂ ਆਉਣ ਵਾਲੇ ਸਮੇਂ ’ਚ 4500 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 10,000 ਰੁਪਏ ਦੇਵਾਂਗੇ ਤੇ ਇਹ ਲਾਭ ਉਨ੍ਹਾਂ ਪਰਿਵਾਰਾਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਕੋਲ ਜ਼ਮੀਨ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰੰਥੀ ਸਿੰਘਾਂ ਤੇ ਪੰਡਤਾਂ ਨੂੰ ਅਸੀਂ 6 ਮਹੀਨੇ ਤੱਕ ਮਾਲੀ ਮਦਦ ਦੇਵਾਂਗੇ ਤੇ 10,000 ਸਕੂਲੀ ਬੱਚਿਆਂ ਦੀਆਂ ਫ਼ੀਸਾਂ ਤੇ ਕਾਪੀਆਂ ਲਈ ਅਸੀਂ ਪੈਸੇ ਦੇਵਾਂਗੇ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਰਾਹਤ ਫ਼ੰਡ ’ਚ ਪ੍ਰਵਾਸੀ ਭਾਰਤੀ ਨਾ ਦੇਣ ਪੈਸਾ- ਪ੍ਰਤਾਪ ਸਿੰਘ ਬਾਜਵਾ ਅਗਲੀ ਖ਼ਬਰ ਵਿਧਾਨ ਸਭਾ ’ਚ ਕੇਂਦਰ ਸਰਕਾਰ ਖ਼ਿਲਾਫ਼ ਮੰਤਰੀ ਬਰਿੰਦਰ ਗੋਇਲ ਵਲੋਂ ਨਿੰਦਾ ਮਤਾ ਪੇਸ਼
Ad Position 24