01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ. ਸੁਖਬੀਰ ਸਿੰਘ ਬਾਦਲ ਨਾਭਾ ਜੇਲ੍ਹ 'ਚ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ

ਨਾਭਾ, 26 ਸਤੰਬਰ-ਸੁਖਬੀਰ ਸਿੰਘ ਬਾਦਲ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬਿਕਰਮ ਮਜੀਠੀਆ ਨੂੰ...

Ad Position 21
No active advertisement
ਅਜੀਤ ਡੈਸਕ 26-09-2025

ਨਾਭਾ, 26 ਸਤੰਬਰ-ਸੁਖਬੀਰ ਸਿੰਘ ਬਾਦਲ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬਿਕਰਮ ਮਜੀਠੀਆ ਨੂੰ ਮਿਲਣ ਲਈ ਪਹੁੰਚੇ ਹਨ। ਇਸ ਦੌਰਾਨ ਗਨੀਵ ਕੌਰ ਮਜੀਠੀਆ ਤੇ ਬੀਬਾ ਹਰਸਿਮਰਤ ਕੌਰ ਬਾਦਲ ਵੀ ਨਾਲ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਦੀ ਤਿੰਨ ਮਹੀਨਿਆਂ ਦੀ ਧੱਕੇਸ਼ਾਹੀ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ. ਬਿਕਰਮ ਸਿੰਘ ਮਜੀਠੀਆ, ਜੋ ਨਾਭਾ ਜੇਲ੍ਹ 'ਚ ਨਜ਼ਰਬੰਦ ਹਨ, ਨਾਲ ਮੁਲਾਕਾਤ ਸੰਭਵ ਹੋਈ। ਮੈਂ ਦੱਸ ਦੇਣਾ ਚਾਹੁੰਦਾ ਹਾਂ ਕਿ ਸਰਕਾਰ ਵਲੋਂ ਦਰਜ ਕੀਤੇ ਝੂਠੇ ਪਰਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਹੌਸਲਾ ਨਹੀਂ ਤੋੜ ਸਕਦੇ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਰਕਾਰਾਂ ਦੀ ਧੱਕੇਸ਼ਾਹੀ ਖ਼ਿਲਾਫ਼ ਡਟਿਆ ਹੈ ਤੇ ਡਟਿਆ ਰਹੇਗਾ। ਮੌਜੂਦਾ ਸਰਕਾਰ ਅਤੇ ਇਸਦੇ ਚਹੇਤੇ ਅਫ਼ਸਰ ਇਹ ਗੱਲ ਜ਼ਰੂਰ ਸਮਝ ਲੈਣ ਕਿ ਇਨ੍ਹਾਂ ਦਾ ਸਮਾਂ ਹੁਣ ਬਹੁਤ ਨੇੜੇ ਹੈ ਤੇ ਇਨ੍ਹਾਂ ਵਲੋਂ ਕੀਤੀ ਹਰ ਧੱਕੇਸ਼ਾਹੀ ਦਾ ਜਵਾਬ ਇਨ੍ਹਾਂ ਨੂੰ ਦੇਣਾ ਪਵੇਗਾ।

 

Ad Position 22
No active advertisement
ਪਿਛਲੀ ਖ਼ਬਰ ਮੰਤਰੀ ਹਰਜੋਤ ਬੈਂਸ ਨੇ ਡੈਮਾਂ ਲਈ ਵਿਧਾਨ ਸਭਾ 'ਚ ਫੰਡਾਂ ਦੀ ਘਾਟ ਦਾ ਮੁੱਦਾ ਚੁੱਕਿਆ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਮਾਮਲੇ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਹਾਈਵੇਅ ਜਾਮ
Ad Position 24