02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਬਲਕੌਰ ਸਿੰਘ ਸਿੱਧੂ ਅਦਾਲਤ 'ਚ ਗਵਾਹੀ ਦੇਣ ਨਹੀਂ ਪੁੱਜੇ, ਅਗਲੀ ਸੁਣਵਾਈ 17 ਨੂੰ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ...

Ad Position 21
No active advertisement
ਅਜੀਤ ਡੈਸਕ 26-09-2025

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਸਿਹਤ ਕਾਰਨਾਂ ਕਰਕੇ ਜ਼ਿਲ੍ਹਾ ਸੈਸ਼ਨਜ਼ ਜੱਜ ਮਾਨਸਾ ਮਨਿੰਦਰਜੀਤ ਸਿੰਘ ਦੀ ਅਦਾਲਤ ’ਚ ਗਵਾਹੀ ਦੇਣ ਨਾ ਪਹੁੰਚ ਸਕੇ। ਸ਼ੂਟਰ ਦੀਪਕ ਮੁੰਡੀ ਨੂੰ ਜਿਥੇ ਵਿਅਕਤੀਗਤ ਤੌਰ ’ਤੇ ਪੇਸ਼ ਕੀਤਾ ਗਿਆ, ਉਥੇ ਮੁੱਖ ਸਾਜ਼ਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤੀ।

ਅੱਜ ਪੁਲਿਸ ਕਰਮਚਾਰੀ ਮਨਪ੍ਰੀਤ ਸਿੰਘ ਦੀ ਅਹਿਮ ਗਵਾਹੀ ਵੀ ਹੋਈ। ਪਿਛਲੀ ਪੇਸ਼ੀ ’ਤੇ ਮੂਸੇਵਾਲਾ ਦੇ ਪਿਤਾ ਨੇ ਅਦਾਲਤ ਅੱਗੇ ਗੁਹਾਰ ਲਗਾਈ ਸੀ ਕਿ ਸ਼ੂਟਰਾਂ ਨੂੰ ਸਰੀਰਕ ਤੌਰ ’ਤੇ ਪੇਸ਼ ਕੀਤਾ ਜਾਵੇ ਤਾਂ ਕਿ ਉਹ ਆਪਣੇ ਪੁੱਤਰ ਦੇ ਕਾਤਲਾਂ ਨੂੰ ਵੇਖ ਸਕਣ। ਅਦਾਲਤ ਨੇ ਹੁਕਮ ਜਾਰੀ ਕੀਤੇ ਸਨ ਕਿ ਸਾਰੇ ਸ਼ੂਟਰਾਂ ਨੂੰ ਫਿਜ਼ੀਕਲ ਤੌਰ ’ਤੇ ਪੇਸ਼ ਕੀਤਾ ਜਾਵੇ ਪਰ ਬਲਕੌਰ ਸਿੰਘ ਵਲੋਂ ਸਿਹਤਯਾਬ ਨਾ ਹੋਣ ਦੀ ਦਰਖਾਸਤ ਦਿੱਤੀ ਗਈ ਸੀ, ਜਿਸ ਕਰਕੇ ਸ਼ੂਟਰਾਂ ਨੂੰ ਪੇਸ਼ ਨਹੀਂ ਕੀਤਾ ਗਿਆ। ਮਾਣਯੋਗ ਅਦਾਲਤ ਨੇ ਅਗਲੀ ਸੁਣਵਾਈ 17 ਅਕਤੂਬਰ ’ਤੇ ਪਾਉਂਦਿਆਂ ਸ਼ੂਟਰਾਂ ਨੂੰ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ ਸੁਪਰ-4 ਮੈਚ : ਭਾਰਤ 10 ਓਵਰਾਂ ਤੋਂ ਬਾਅਦ ਸ੍ਰੀਲੰਕਾ ਖਿਲਾਫ 100/3 ਅਗਲੀ ਖ਼ਬਰ ਏਸ਼ੀਆ ਕੱਪ ਸੁਪਰ-4 ਮੈਚ : ਭਾਰਤ ਦੇ 5 ਓਵਰਾਂ ਤੋਂ ਬਾਅਦ ਸ੍ਰੀਲੰਕਾ ਖਿਲਾਫ 59/1
Ad Position 24