03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਬੀ.ਕੇ.ਆਈ. ਅੱਤਵਾਦੀ ਪਰਮਿੰਦਰ ਪਿੰਡੀ ਦੀ ਯੂ.ਏ.ਈ. ਤੋਂ ਹਵਾਲਗੀ

ਚੰਡੀਗੜ੍ਹ, 27 ਸਤੰਬਰ- ਪੰਜਾਬ ਪੁਲਿਸ ਦੇ ਇਕ ਉੱਚ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਈ ਘਿਨਾਉਣੇ ਅਪਰਾਧਾਂ ਵਿਚ ਸ਼ਾਮਿਲ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਦੀ ਯੂ.ਏ.ਈ.....

Ad Position 21
No active advertisement
ਅਜੀਤ ਡੈਸਕ 27-09-2025

ਚੰਡੀਗੜ੍ਹ, 27 ਸਤੰਬਰ- ਪੰਜਾਬ ਪੁਲਿਸ ਦੇ ਇਕ ਉੱਚ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਈ ਘਿਨਾਉਣੇ ਅਪਰਾਧਾਂ ਵਿਚ ਸ਼ਾਮਿਲ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਦੀ ਯੂ.ਏ.ਈ. ਤੋਂ ਹਵਾਲਗੀ ਦੇ ਦਿੱਤੀ ਗਈ ਹੈ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ੀ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆ ਦੇ ਕਰੀਬੀ ਸਹਿਯੋਗੀ ਪਰਮਿੰਦਰ ਸਿੰਘ ਉਰਫ਼ ਪਿੰਡੀ ਨੂੰ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਕਰਕੇ ਯੂ.ਏ.ਈ. ਦੇ ਅਬੂ ਧਾਬੀ ਤੋਂ ਲਿਆਂਦਾ ਗਿਆ ਹੈ।

ਯਾਦਵ ਨੇ ਕਿਹਾ ਕਿ ਪਿੰਡੀ ਗੁਰਦਾਸਪੁਰ ਦੇ ਬਟਾਲਾ ਵਿਚ ਪੈਟਰੋਲ ਬੰਬ ਹਮਲੇ, ਹਿੰਸਕ ਹਮਲੇ ਅਤੇ ਜਬਰੀ ਵਸੂਲੀ ਸਮੇਤ ਕਈ ਘਿਨਾਉਣੇ ਅਪਰਾਧਾਂ ਵਿਚ ਸ਼ਾਮਿਲ ਸੀ।

ਐਕਸ ’ਤੇ ਇਕ ਪੋਸਟ ਵਿਚ ਯਾਦਵ ਨੇ ਕਿਹਾ ਕਿ ਬਟਾਲਾ ਪੁਲਿਸ ਦੁਆਰਾ ਰੈੱਡ ਕਾਰਨਰ ਨੋਟਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਅਗਵਾਈ ਵਿਚ ਇਕ ਸਮਰਪਿਤ ਚਾਰ ਮੈਂਬਰੀ ਟੀਮ 24 ਸਤੰਬਰ ਨੂੰ ਵਿਦੇਸ਼ ਮੰਤਰਾਲੇ ਅਤੇ ਯੂ.ਏ.ਈ. ਅਧਿਕਾਰੀਆਂ ਨਾਲ ਤਾਲਮੇਲ ਕਰਕੇ ਯੂ.ਏ.ਈ. ਗਈ ਤੇ ਸਾਰੀਆਂ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਦੋਸ਼ੀ ਨੂੰ ਲਿਆਈ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ’ਚ ਪ੍ਰਦਰਸ਼ਨ: ਅਸ਼ਵਨੀ ਸ਼ਰਮਾ ਨੇ ਕੀਤਾ ਟਵੀਟ ਅਗਲੀ ਖ਼ਬਰ ਹਾਸ਼ਿਮ ਗੈਂਗ ਦਾ ਮੈਂਬਰ ਰੂਬਲ ਸਰਦਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਬੂ
Ad Position 24