03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੁਲਿਸ ਵਲੋਂ ਨਸ਼ਾ ਤਸਕਰ ਦਾ ਘਰ ਢਹਿ ਢੇਰੀ

ਚੋਗਾਵਾਂ, (ਅੰਮ੍ਰਿਤਸਰ), 27 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਨਸ਼ਾ ਤਸਕਰ....

Ad Position 21
No active advertisement
ਅਜੀਤ ਡੈਸਕ 27-09-2025

ਚੋਗਾਵਾਂ, (ਅੰਮ੍ਰਿਤਸਰ), 27 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਨਸ਼ਾ ਤਸਕਰ ਵਲੋਂ ਪਿੰਡ ਭੱਗੂਪੁਰ ਬੇਟ ਵਿਖੇ ਅੱਠ ਮਰਲੇ ਪੰਚਾਇਤੀ ਜ਼ਮੀਨ ’ਤੇ ਨਜਾਇਜ਼ ਕੀਤੀ ਉਸਾਰੀ ਨੂੰ ਨਸ਼ਟ ਕਰ ਦਿੱਤਾ ਹੈ। ਇਸ ਮੌਕੇ ਵਿਸ਼ੇਸ ਤੌਰ ’ਤੇ ਪਹੁੰਚੇ ਐਸ.ਪੀ.ਡੀ. ਆਦਿਤਿਆ ਵਾਰੀਆ, ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਮਲੂਕ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੱਗੂਪੁਰ ਬੇਟ ਤੇ ਉਸ ਦੇ ਪਰਿਵਾਰ ਵਿਰੁੱਧ ਐਨ.ਡੀ.ਪੀ.ਐਸ. ਅਤੇ ਹੋਰਨਾ ਧਰਾਵਾਂ ਤਹਿਤ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿਚ 24 ਮਾਮਲੇ ਦਰਜ ਹਨ, ਜਿਸ ਤਹਿਤ ਇਹ ਕਾਰਵਾਈ ਕੀਤੀ ਗਈ ਹੈ।

ਇਸ ਦੌਰਾਨ ਮਲੂਕ ਤੇ ਉਸ ਦੇ ਪੁੱਤਰ ਫਿਲਹਾਲ ਭਗੌੜੇ ਹਨ। ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਯੁੱਧ ਨਸ਼ੇ ਦੀ ਸਮਾਪਤੀ ਤੱਕ ਜਾਰੀ ਰਹੇਗਾ। ਉਨ੍ਹਾਂ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਇਸ ਮੌਕੇ ਥਾਣਾ ਭਿੰਡੀ ਸੈਦਾਂ ਦੇ ਮੁਖੀ ਸਤਨਾਮ ਸਿੰਘ, ਪੰਚਾਇਤ ਅਫ਼ਸਰ ਸਾਹਿਬ ਸਿੰਘ ਅਤੇ ਹੋਰ ਮੋਹਤਬਰ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਓਡੀਸ਼ਾ ਵਿਚ ਕਰੋੜਾਂ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਵਿਧਾਨ ਸਭਾ ’ਚ ਪ੍ਰਦਰਸ਼ਨ: ਅਸ਼ਵਨੀ ਸ਼ਰਮਾ ਨੇ ਕੀਤਾ ਟਵੀਟ
Ad Position 24