04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਥਾਨਕ ਕੋਟੂ ਚੌਕ ਵਿਖੇ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਵਿਅਕਤੀ...

Ad Position 21
No active advertisement
ਅਜੀਤ ਡੈਸਕ 27-09-2025

ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਥਾਨਕ ਕੋਟੂ ਚੌਕ ਵਿਖੇ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਵਿਅਕਤੀ ਨੂੰ ਮੁਹੱਲਾ ਵਾਸੀਆਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ। ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਂਸ ਦੇ ਈ.ਐਮ.ਟੀ. ਵਿਕਰਮਜੀਤ ਸਿੰਘ ਤੇ ਪਾਇਲਟ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਸੜਕ ਕਿਨਾਰੇ ਪਿਆ ਹੈ, ਜਿਸ 'ਤੇ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਉਸਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਜਿਥੇ ਡਿਊਟੀ ਡਾਕਟਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਕੋਲੋਂ ਕੋਈ ਵੀ ਪਛਾਣ ਪੱਤਰ ਨਾ ਮਿਲਣ ਕਾਰਨ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ, ਜਿਸ ਦੀ ਲਾਸ਼ ਨੂੰ ਮੁਰਦਾ ਘਰ ਵਿਚ ਰਖਵਾ ਕੇ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।  

Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਦੇ ਕੇ ਮਾਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ 'ਤੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ
Ad Position 24