04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਅਜਨਾਲਾ, ਗੱਗੋਮਾਹਲ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

Ad Position 21
No active advertisement
ਅਜੀਤ ਡੈਸਕ 27-09-2025

ਅਜਨਾਲਾ, ਗੱਗੋਮਾਹਲ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਨੁਕਸਾਨੇ ਘਰਾਂ ਦੀ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੁਆਰਾ ਮੁੜ-ਉਸਾਰੀ ਦੇ ਕਾਰਜਾਂ ਦੀ ਆਰੰਭਤਾ ਕਰਵਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਿਆਲ ਭੱਟੀ ਪਿੰਡ ਦੇ ਜੈਮਲ ਸਿੰਘ, ਜਿਸ ਦਾ ਘਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ, ਨੂੰ ਸ਼੍ਰੋਮਣੀ ਕਮੇਟੀ ਵਲੋਂ 50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨੇ ਵਿਆਪਕ ਨੁਕਸਾਨ ਕੀਤਾ ਹੈ, ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਘਰ ਢਹਿ ਗਏ ਹਨ। ਸ਼੍ਰੋਮਣੀ ਕਮੇਟੀ, ਸਿੱਖ ਸੰਸਥਾਵਾਂ ਅਤੇ ਸੰਪ੍ਰਦਾਵਾਂ ਸਮੇਤ ਜਥੇਬੰਦੀਆਂ ਤੇ ਸੁਸਾਇਟੀਆਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਈਆਂ ਹਨ।

ਉਨ੍ਹਾਂ ਨੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਦੇ ਉਪਰਾਲਿਆਂ ਨੂੰ ਸਮਾਜਿਕ ਮਜ਼ਬੂਤੀ ਲਈ ਅਹਿਮ ਦੱਸਿਆ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਾਲਾਤ ਸੁਧਰਨ ਤੱਕ ਲੋੜਵੰਦਾਂ ਦੀ ਮਦਦ ਜਾਰੀ ਰੱਖੇਗੀ। ਉਨ੍ਹਾਂ ਨੇ ਪੰਜਾਬੀਆਂ ਦੀ ਇਕਜੁੱਟਤਾ ਅਤੇ ਹਮਦਰਦੀ ਦੀ ਸ਼ਲਾਘਾ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਸਥਾਵਾਂ ਦੀ ਸੇਵਾ ਨੂੰ ਸਿੱਖ ਪ੍ਰੰਪਰਾ ਦਾ ਗੌਰਵ ਦੱਸਦਿਆਂ ਕਿਹਾ ਕਿ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਵਲੋਂ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਘਰਾਂ ਦੀ ਉਸਾਰੀ ਦਾ ਕੰਮ ਸ਼ਲਾਘਾਯੋਗ ਹੈ। ਉਨ੍ਹਾਂ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਚਾਹੀਦਾ ਸੀ ਪਰ ਉਹ ਕਿਤੇ ਨਜ਼ਰ ਨਹੀਂ ਆ ਰਹੀ। ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵਲੋਂ ਭਾਈ ਗੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸੇਵਾ ਦੇ ਕਾਰਜ ਵਿਚ ਮਹੱਤਵਪੂਰਨ ਸੇਵਾਵਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਪਰਦਾ ਦਾ ਟੀਚਾ 100 ਲੋੜਵੰਦ ਪਰਿਵਾਰਾਂ ਦੇ ਘਰ ਤਿਆਰ ਕਰਨਾ ਹੈ, ਜਿਸ ਵਿਚੋਂ ਕਈਆਂ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਬਾਬਾ ਹਰਨੇਕ ਸਿੰਘ ਸਿਆੜ ਸਾਹਿਬ, ਪੀੜਤ ਪਰਿਵਾਰ ਦੇ ਮੈਂਬਰ ਸ. ਜੈਮਲ ਸਿੰਘ ਅਤੇ ਹੋਰ ਵੀ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਏਸ਼ੀਆ ਕੱਪ ਦਾ ਫਾਈਨਲ ਮੈਚ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਅਗਲੀ ਖ਼ਬਰ ਗਾਇਕ ਰਾਜਵੀਰ ਜਵੰਦਾ ਦੇ ਹਾਦਸੇ 'ਤੇ ਰਾਜਾ ਵੜਿੰਗ ਵਲੋਂ ਟਵੀਟ
Ad Position 24