05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨੌਜਵਾਨ ਵਲੋਂ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ

ਜੋਧਾਂ, (ਲੁਧਿਆਣਾ), 28 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਲਾਗਲੇ ਪਿੰਡ ਮਨਸੂਰਾਂ ਦੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ...

Ad Position 21
No active advertisement
ਅਜੀਤ ਡੈਸਕ 28-09-2025

ਜੋਧਾਂ, (ਲੁਧਿਆਣਾ), 28 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਲਾਗਲੇ ਪਿੰਡ ਮਨਸੂਰਾਂ ਦੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਧਰਮਪਾਲ ਸਿੰਘ (26) ਪੁੱਤਰ ਸੁਖਦੇਵ ਸਿੰਘ ਵਾਸੀ ਮਨਸੂਰਾਂ (ਥਾਣਾ ਜੋਧਾਂ) ਜ਼ਿਲ੍ਹਾ ਲੁਧਿਆਣਾ ਜੋ ਨਸ਼ਾ ਕਰਨ ਦਾ ਆਦੀ ਸੀ, ਉਸ ਦੀ ਲਾਸ਼ ਅੱਜ ਪਿੰਡ ਸ਼ਹਿਜ਼ਾਦ ਨਜ਼ਦੀਕ ਇਕ ਸੁੰਨਸਾਨ ਜਗ੍ਹਾ ਤੋਂ ਮਿਲੀ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਵੱਧ ਨਸ਼ਾ ਲੈਣ ਨਾਲ ਹੋਈ ਹੈ। ਪੁਲਿਸ ਨੇ ਘਟਨਾ ਸਥਾਨ ਉਤੇ ਪਹੁੰਚ ਕੇ ਕਾਰਵਾਈ ਕਰਦਿਆਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਇਸ ਮਾਮਲੇ ਸੰਬੰਧੀ ਜਦੋਂ ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਸਾਹਿਬਮੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਆਪਣੇ ਦੋਸਤਾਂ ਨਾਲ ਗਿਆ ਸੀ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮੌਤ ਦਾ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। 

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦੀ ਮਹਿਕ ਗੁਪਤਾ ਬਣੀ ਜੱਜ ਅਗਲੀ ਖ਼ਬਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ - ਫੋਰਟਿਸ ਹਸਪਤਾਲ
Ad Position 24