06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਜਥੇਦਾਰ ਗੜਗੱਜ ਨੇ ਤਾਮਿਲ ਸਿੱਖ ਜੀਵਨ ਸਿੰਘ ਨਾਲ ਕੀਤੇ ਅਪਮਾਨਜਨਕ ਵਤੀਰੇ ਦੀ ਕੀਤੀ ਕਰੜੀ ਆਲੋਚਨਾ

ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਸ. ਜੀਵਨ ਸਿੰਘ....

Ad Position 21
No active advertisement
ਅਜੀਤ ਡੈਸਕ 29-09-2025

ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਸ. ਜੀਵਨ ਸਿੰਘ ਵਿਰੁੱਧ ਬੀਤੇ ਦਿਨੀਂ ਨਵੀਂ ਦਿੱਲੀ ਦੇ ਹਵਾਈ ਅੱਡੇ ’ਤੇ ਏਅਰ ਇੰਡੀਆ ਦੇ ਸਟਾਫ਼ ਵਲੋਂ ਕੀਤੇ ਗਏ ਵਿਤਕਰੇ ਤੇ ਅਪਮਾਨਜਨਕ ਵਤੀਰੇ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਅੱਜ ਜਦੋਂ ਸਮੁੱਚਾ ਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ , ਜਿਨ੍ਹਾਂ ਨੇ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਦਿੱਤੀ, ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਉਦੋਂ ਉਨ੍ਹਾਂ ਦੇ ਸਿੱਖਾਂ ਨਾਲ ਅਜ਼ਾਦ ਦੇਸ਼ ਅੰਦਰ ਅਪਮਾਨਜਨਕ ਵਿਤਕਰਾ ਕੀਤਾ ਜਾ ਰਿਹਾ ਹੈ।


ਜਥੇਦਾਰ ਗੜਗੱਜ ਨੇ ਕਿਹਾ ਕਿ ਸ. ਜੀਵਨ ਸਿੰਘ ਨਾਲ ਜੋ ਘਟਨਾ ਨਵੀਂ ਦਿੱਲੀ ਹਵਾਈ ਅੱਡੇ ’ਤੇ ਵਾਪਰੀ ਹੈ, ਉਸ ਨਾਲ ਦੇਸ਼ ਵਿਦੇਸ਼ ਵਿਚ ਵੱਸਦੇ ਸਿੱਖਾਂ ਦੇ ਮਨਾਂ ਨੂੰ ਗਹਿਰੀ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਏਅਰ ਇੰਡੀਆ ਨੇ ਇਸ ਮਾਮਲੇ ਵਿਚ ਜੀਵਨ ਸਿੰਘ ਅਤੇ ਦਿੱਲੀ ਅਧਾਰਿਤ ਐਡਵੋਕੇਟ ਨੀਨਾ ਸਿੰਘ ਪਾਸ ਲਿਖਤੀ ਈ-ਮੇਲ ਰਾਹੀਂ ਪ੍ਰਗਟ ਖੇਦ ਕੀਤਾ ਹੈ ਪਰੰਤੂ ਇਸ ਨਾਲ ਬਣਦੀ ਜ਼ਿੰਮੇਵਾਰੀ ਖਤਮ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਇਸ ਘਟਨਾ ਨਾਲ ਸੰਬੰਧਿਤ ਕੀਤੀ ਗਈ ਸਮੁੱਚੀ ਜਾਂਚ ਨੂੰ ਪਾਰਦਰਸ਼ਤਾ ਦੇ ਮੱਦੇਨਜ਼ਰ ਜਨਤਕ ਕਰੇ ਅਤੇ ਇਹ ਵੀ ਦੱਸੇ ਕਿ ਦੋਸ਼ੀ ਸਟਾਫ਼ ਮੈਂਬਰਾਂ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ।


ਜਥੇਦਾਰ ਗੜਗੱਜ ਨੇ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਕਕਾਰਾਂ ਤੇ ਸਿੱਖ ਪਛਾਣ ਵਿਰੁੱਧ ਕਾਰਵਾਈਆਂ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਬੀਤੇ ਸਮੇਂ ਰਾਜਸਥਾਨ ਅੰਦਰ ਅੰਮ੍ਰਿਤਧਾਰੀ ਸਿੱਖ ਬੱਚੀ ਨੂੰ ਉਸ ਦੇ ਕਕਾਰਾਂ ਕਰਕੇ ਜੋਧਪੁਰ ਹਾਈ ਕੋਰਟ ਦੇ ਜੂਡੀਸ਼ੀਅਲ ਪੇਪਰ ਵਿਚ ਬੈਠਣ ਨਹੀਂ ਦਿੱਤਾ ਗਿਆ ਸੀ ਅਤੇ ਦੇਸ਼ ਦੇ ਕਈ ਕੋਨਿਆਂ ਵਿਚੋਂ ਸਿੱਖ ਬੱਚਿਆਂ ਦੇ ਕੜੇ ਲੁਹਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸੁਰੱਖਿਆ ਬਿਊਰੋ ਵਲੋਂ ਵੀ ਦੇਸ਼ ਦੇ ਹਵਾਈ ਅੱਡਿਆਂ ਵਿਚ ਅੰਮ੍ਰਿਤਧਾਰੀ ਕਰਮਚਾਰੀਆਂ ’ਤੇ ਕਿਰਪਾਨ ਪਹਿਨ ਕੇ ਜਾਣ ਤੋਂ ਰੋਕ ਵਾਲਾ ਸਰਕੂਲਰ ਸਿੱਖ ਸੰਸਥਾਵਾਂ ਦੇ ਵਿਰੋਧ ਦੇ ਬਾਵਜੂਦ ਹਾਲੇ ਤੱਕ ਵਾਪਸ ਨਹੀਂ ਲਿਆ ਗਿਆ ਜੋ ਕਿ ਸਿੱਖਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ।

Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਆਈ. ਦੇ ਨਾਪਾਕ ਇਰਾਦੇ ਕਦੇ ਕਾਮਯਾਬ ਨਹੀਂ ਹੋਣ ਦਵੇਗੀ ਪੰਜਾਬ ਪੁਲਿਸ- ਡੀ.ਜੀ.ਪੀ. ਅਗਲੀ ਖ਼ਬਰ ਸੈਸ਼ਨ ’ਚ ਖ਼ੇਡੀ ਜਾ ਰਹੀ ਹੈ ਝੂਠ ਦੀ ਰਾਜਨੀਤੀ- ਬਰਿੰਦਰ ਕੁਮਾਰ ਗੋਇਲ
Ad Position 24