06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਅਣ-ਪਛਾਤੀ ਔਰਤ ਦੀ ਮੌਤ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 29 ਸਤੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਅਣ-ਪਛਾਤੀ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ...

Ad Position 21
No active advertisement
ਅਜੀਤ ਡੈਸਕ 29-09-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 29 ਸਤੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਅਣ-ਪਛਾਤੀ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ. ਐਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਕ ਅਣ-ਪਛਾਤੀ ਔਰਤ, ਜਿਸ ਦੀ ਉਮਰ ਕਰੀਬ 40 ਤੋਂ 45 ਸਾਲ ਦੱਸੀ ਜਾ ਰਹੀ ਹੈ ਤੇ ਜੋ ਦਿਮਾਗੀ ਹਾਲਤ ਤੋਂ ਕਮਜ਼ੋਰ ਜਾਪਦੀ ਹੈ, ਜਿਸ ਨੂੰ ਕੋਈ ਵਿਅਕਤੀ ਇਲਾਜ ਵਾਸਤੇ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਛੱਡ ਗਿਆ ਸੀ।

ਉਕਤ ਔਰਤ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਹੋਇਆਂ ਡਾਕਟਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਈ ਰੈਫਰ ਕਰ ਦਿੱਤਾ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ ਹੈ। ਐਸ. ਐਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਉਕਤ ਔਰਤ ਦੀ ਪਹਿਚਾਣ ਵਾਸਤੇ ਉਸ ਦੀ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੱਖਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅਜੇ ਵੀ ਵੈਂਟੀਲੇਟਰ ਸਪੋਰਟ ’ਤੇ ਹਨ ਰਾਜਵੀਰ ਜਵੰਧਾ- ਫੋਰਟਿਸ ਹਸਪਤਾਲ ਅਗਲੀ ਖ਼ਬਰ ਬਠਿੰਡਾ ਜੇਲ੍ਹ ’ਚੋਂ ਹਵਾਲਾਤੀ ਹੋਇਆ ਫ਼ਰਾਰ
Ad Position 24