06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਬਠਿੰਡਾ ਅਦਾਲਤ ਨੇ ਕੰਗਣਾ ਰਣੌਤ ਦੀ ਨਿੱਜੀ ਪੇਸ਼ੀ ਤੋਂ ਛੋਟ ਦੇਣ ਲਈ ਦਾਖ਼ਲ ਅਰਜੀ ਕੀਤੀ ਰੱਦ

ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਅਦਾਲਤ ਵਿਚ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰ ਰਹੀ ਫ਼ਿਲਮੀ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੀ ਅਦਾਲਤ ਵਿਚ ਨਿੱਜੀ ਪੇਸੀ ਤੋਂ ਛੋਟ ਲੈਣ ਲਈ ਦਾਖ਼ਲ...

Ad Position 21
No active advertisement
ਅਜੀਤ ਡੈਸਕ 29-09-2025

ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਅਦਾਲਤ ਵਿਚ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰ ਰਹੀ ਫ਼ਿਲਮੀ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੀ ਅਦਾਲਤ ਵਿਚ ਨਿੱਜੀ ਪੇਸੀ ਤੋਂ ਛੋਟ ਲੈਣ ਲਈ ਦਾਖ਼ਲ ਕੀਤੀ ਅਰਜ਼ੀ ਨੂੰ ਬਠਿੰਡਾ ਅਦਾਲਤ ਨੇ ਰੱਦ ਕਰ ਦਿੱਤਾ ਹੈ, ਜਿਸ ਬਾਅਦ ਕੰਗਣਾ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ, ਕਿਉਂਕਿ ਇਸ ਮਾਮਲੇ ਵਿਚ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਅਦਾਲਤ ਨੇ ਅੱਜ ਨਵੇਂ ਸਿਰੇ ਤੋਂ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਰਾਹੀਂ ਕੰਗਣਾ ਨੂੰ ਸੰਮਨ ਜਾਰੀ ਕਰ ਦਿੱਤੇ ਹਨ। ਇਸ ਦੀ ਪੁਸ਼ਟੀ ਕੰਗਣਾ ਵਿਰੁੱਧ ਮਾਨਹਾਨੀ ਦਾ ਕੇਸ ਦਰਜ ਕਰਵਾਉਣ ਵਾਲੀ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਮਾਤਾ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤੀ। ਜ਼ਿਕਰਯੋਗ ਹੈ ਕਿ ਤਿੰਨ ਕਿਸਾਨੀ ਬਿੱਲਾਂ ਨੂੰ ਅਮਲ 'ਚ ਲਿਆਉਣ ਮੌਕੇ ਕੇਂਦਰ ਸਰਕਾਰ ਖਿਲਾਫ ਚੱਲੇ ਕਿਸਾਨ ਅੰਦੋਲਨ ਦੌਰਾਨ ਕੰਗਣਾ ਰਣੌਤ ਨੇ ਉਕਤ ਮਾਤਾ ਮਹਿੰਦਰ ਕੌਰ ਦੀ ਤਸਵੀਰ ਸਾਂਝੀ ਕਰਦਿਆਂ ਕਿਸਾਨ ਔਰਤਾਂ ਵਿਰੁੱਧ ਭੱਦੀ ਟਿਪਣੀ ਕੀਤੀ ਸੀ।

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ : ਉਪ ਰਾਜਪਾਲ ਮਨੋਜ ਸਿਨਹਾ ਵਲੋਂ ਘਾਟੀ ਦੇ 7 ਬੰਦ ਸੈਰ-ਸਪਾਟਾ ਸਥਾਨਾਂ ਨੂੰ ਦੁਬਾਰਾ ਖੋਲ੍ਹਣ ਦੀ ਮਨਜ਼ੂਰੀ ਅਗਲੀ ਖ਼ਬਰ ਵਿਧਾਨ ਸਭਾ ’ਚ ਪੇਸ਼ ਹੋਇਆ ਬੀਜ (ਪੰਜਾਬ ਸੋਧ) ਬਿੱਲ 2025
Ad Position 24