07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਬੈਂਗਲੁਰੂ ਤੋਂ ਹੁਬਲੀ ਕਰਨਾਟਕ ਲਈ ਰਵਾਨਾ

ਅੰਮ੍ਰਿਤਸਰ, 29 ਸਤੰਬਰ (ਸਟਾਫ ਰਿਪੋਰਟਰ) - ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ...

Ad Position 21
No active advertisement
ਅਜੀਤ ਡੈਸਕ 29-09-2025

ਅੰਮ੍ਰਿਤਸਰ, 29 ਸਤੰਬਰ (ਸਟਾਫ ਰਿਪੋਰਟਰ) - ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਉਰਸੂਲ ਤੋਂ ਆਪਣੇ ਅਗਲੇ ਪੜਾਅ ਹੁਬਲੀ ਕਰਨਾਟਕ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਜ਼ੁਲਮ ਵਿਰੁੱਧ ਖੜ੍ਹਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਈਏ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਭੇਟ ਕੀਤੇ।
ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ ਅਤੇ ਰਸਤੇ ਵਿਚ ਵੱਖ-ਵੱਖ ਧਰਮਾਂ ਦੇ ਲੋਕਾਂ ਵਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਭਾਜਪਾ ਦਾ ਗੱਠਜੋੜ ਹੀ ਪੰਜਾਬ ਦੀ ਬੇੜੀ ਬੰਨੇ ਲਾ ਸਕਦਾ ਹੈ - ਗਰੇਵਾਲ, ਸੇਖੋ... ਅਗਲੀ ਖ਼ਬਰ ਜੰਮੂ-ਕਸ਼ਮੀਰ : ਉਪ ਰਾਜਪਾਲ ਮਨੋਜ ਸਿਨਹਾ ਵਲੋਂ ਘਾਟੀ ਦੇ 7 ਬੰਦ ਸੈਰ-ਸਪਾਟਾ ਸਥਾਨਾਂ ਨੂੰ ਦੁਬਾਰਾ ਖੋਲ੍ਹਣ ਦੀ ਮਨਜ਼ੂਰੀ
Ad Position 24