08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦਾ ਦਿਹਾਂਤ

ਨਵੀਂ ਦਿੱਲੀ, 30 ਸਤੰਬਰ- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦਾ ਅੱਜ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 94 ਸਾਲ ਦੇ....

Ad Position 21
No active advertisement
ਅਜੀਤ ਡੈਸਕ 30-09-2025

ਨਵੀਂ ਦਿੱਲੀ, 30 ਸਤੰਬਰ- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦਾ ਅੱਜ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 94 ਸਾਲ ਦੇ ਸਨ। ਉਨ੍ਹਾਂ ਦਾ ਜਨਮ 3 ਦਸੰਬਰ, 1931 ਨੂੰ ਲਾਹੌਰ ਵਿਚ ਹੋਇਆ ਸੀ, ਜੋ ਹੁਣ ਪਾਕਿਸਤਾਨ ਵਿਚ ਹੈ। ਦਿੱਲੀ ਦੇ ਸਾਬਕਾ ਮੁੱਖ ਕਾਰਜਕਾਰੀ ਕੌਂਸਲਰ ਅਤੇ ਸੰਸਦ ਮੈਂਬਰ ਵੀ.ਕੇ. ਮਲਹੋਤਰਾ ਕੁਝ ਦਿਨਾਂ ਤੋਂ ਏਮਜ਼ ਵਿਚ ਦਾਖਲ ਸਨ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਅੱਜ ਸਵੇਰੇ ਲਗਭਗ 6 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਇਸ ਮੌਕੇ ’ਤੇ ਦਿੱਲੀ ਰਾਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਬਹੁਤ ਦੁੱਖ ਨਾਲ ਅਸੀਂ ਅੱਜ ਸਵੇਰੇ ਸੀਨੀਅਰ ਭਾਜਪਾ ਨੇਤਾ ਅਤੇ ਦਿੱਲੀ ਭਾਜਪਾ ਦੇ ਪਹਿਲੇ ਪ੍ਰਧਾਨ ਪ੍ਰੋਫੈਸਰ ਵਿਜੇ ਕੁਮਾਰ ਮਲਹੋਤਰਾ ਦੇ ਅਚਾਨਕ ਦਿਹਾਂਤ ਦਾ ਐਲਾਨ ਕਰਦੇ ਹਾਂ।

ਉਨ੍ਹਾਂ ਅੱਗੇ ਕਿਹਾ ਕਿ ਪ੍ਰੋਫੈਸਰ ਵਿਜੇ ਮਲਹੋਤਰਾ ਦਾ ਜੀਵਨ ਸਾਦਗੀ ਅਤੇ ਜਨਤਕ ਸੇਵਾ ਪ੍ਰਤੀ ਸਮਰਪਣ ਦੀ ਇਕ ਉਦਾਹਰਣ ਸੀ। ਉਨ੍ਹਾਂ ਨੇ ਜਨ ਸੰਘ ਯੁੱਗ ਤੋਂ ਹੀ ਦਿੱਲੀ ਵਿਚ ਆਰ.ਐਸ.ਐਸ. ਵਿਚਾਰਧਾਰਾ ਦੇ ਵਿਸਥਾਰ ਲਈ ਵਿਆਪਕ ਤੌਰ ’ਤੇ ਕੰਮ ਕੀਤਾ। ਉਨ੍ਹਾਂ ਦਾ ਜੀਵਨ ਹਮੇਸ਼ਾ ਸਾਡੇ ਸਾਰੇ ਭਾਜਪਾ ਵਰਕਰਾਂ ਨੂੰ ਪ੍ਰੇਰਿਤ ਕਰਦਾ ਰਿਹਾ ਹੈ ਅਤੇ ਕਰਦਾ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਵਿਜੇ ਕੁਮਾਰ ਮਲਹੋਤਰਾ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਵਲੋਂ ਸੋਗ ਪ੍ਰਗਟ ਅਗਲੀ ਖ਼ਬਰ ਅਸੀਂ ਰਾਸ਼ਟਰਪਤੀ ਟਰੰਪ ਦੇ ਗਾਜ਼ਾ ਸੰਘਰਸ਼ ਨੂੰ ਖ਼ਤਮ ਕਰਨ ਲਈ ਵਿਆਪਕ ਯੋਜਨਾ ਦੇ ਐਲਾਨ ਦਾ ਕਰਦੇ ਹਾਂ ਸਵਾਗਤ- ਨਰਿੰਦਰ ਮੋਦੀ
Ad Position 24