08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਇੰਡੀਗੋ ਦੀ ਮੁੰਬਈ-ਦਿੱਲੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 30 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁੰਬਈ ਤੋਂ ਰਾਸ਼ਟਰੀ ਰਾਜਧਾਨੀ ਜਾ ਰਹੀ ਇੰਡੀਗੋ ਦੀ ਇਕ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ...

Ad Position 21
No active advertisement
ਅਜੀਤ ਡੈਸਕ 30-09-2025

ਨਵੀਂ ਦਿੱਲੀ, 30 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁੰਬਈ ਤੋਂ ਰਾਸ਼ਟਰੀ ਰਾਜਧਾਨੀ ਜਾ ਰਹੀ ਇੰਡੀਗੋ ਦੀ ਇਕ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ।

ਜਾਣਕਾਰੀ ਅਨੁਸਾਰ ਫ਼ਲਾਈਟ ਵਿਚ ਲਗਭਗ 200 ਲੋਕ ਸਵਾਰ ਸਨ। ਇੰਡੀਗੋ ਦੇ ਇਕ ਬੁਲਾਰੇ ਨੇ ਕਿਹਾ ਕਿ ਮੁੰਬਈ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਫਲਾਈਟ 6ਈ 762 ਵਿਚ ਇਕ ਸੁਰੱਖਿਆ ਧਮਕੀ ਮਿਲੀ। ਸਥਾਪਤ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ, ਅਸੀਂ ਤੁਰੰਤ ਸੰਬੰਧਿਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਜਹਾਜ਼ ਨੂੰ ਸੰਚਾਲਨ ਲਈ ਮਨਜ਼ੂਰੀ ਦੇਣ ਤੋਂ ਪਹਿਲਾਂ ਜ਼ਰੂਰੀ ਸੁਰੱਖਿਆ ਜਾਂਚਾਂ ਕਰਨ ਵਿਚ ਉਨ੍ਹਾਂ ਨਾਲ ਪੂਰਾ ਸਹਿਯੋਗ ਕੀਤਾ। ਸੂਤਰ ਨੇ ਇਹ ਵੀ ਕਿਹਾ ਕਿ ਦਿੱਲੀ ਹਵਾਈ ਅੱਡੇ ’ਤੇ ਉਡਾਣ ਲਈ ਪੂਰੀ ਐਮਰਜੈਂਸੀ ਘੋਸ਼ਿਤ ਕੀਤੀ ਗਈ ਸੀ।

 

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ: ਕਵੇਟਾ ਵਿਚ ਬੰਬ ਧਮਾਕਾ, ਕਈ ਮੌਤਾਂ ਅਗਲੀ ਖ਼ਬਰ ਖੇਡ ਮੰਤਰਾਲੇ ਨੇ ਰਾਸ਼ਟਰੀ ਖੇਡ ਪੁਰਸਕਾਰਾਂ ਲਈ ਮੰਗੀਆਂ ਅਰਜ਼ੀਆਂ
Ad Position 24