08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਪਾਕਿਸਤਾਨ: ਕਵੇਟਾ ਵਿਚ ਬੰਬ ਧਮਾਕਾ, ਕਈ ਮੌਤਾਂ

ਇਸਲਾਮਾਬਾਦ, 30 ਸਤੰਬਰ- ਪਾਕਿਸਤਾਨ ਦੇ ਕਵੇਟਾ ਵਿਚ ਇਕ ਵੱਡਾ ਧਮਾਕਾ ਹੋਇਆ ਹੈ, ਜਿਸ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦਾ ਖ਼ਦਸ਼ਾ ਹੈ। ਕਵੇਟਾ ਪਾਕਿਸਤਾਨ....

Ad Position 21
No active advertisement
ਅਜੀਤ ਡੈਸਕ 30-09-2025

ਇਸਲਾਮਾਬਾਦ, 30 ਸਤੰਬਰ- ਪਾਕਿਸਤਾਨ ਦੇ ਕਵੇਟਾ ਵਿਚ ਇਕ ਵੱਡਾ ਧਮਾਕਾ ਹੋਇਆ ਹੈ, ਜਿਸ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦਾ ਖ਼ਦਸ਼ਾ ਹੈ। ਕਵੇਟਾ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਹੈ। ਬਲੋਚਿਸਤਾਨ ਸਿਹਤ ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਬੰਬ ਧਮਾਕੇ ਕਾਰਨ ਕਵੇਟਾ ਦੇ ਹਸਪਤਾਲਾਂ ਵਿਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਸਾਰੇ ਡਾਕਟਰਾਂ, ਪੈਰਾਮੈਡਿਕਸ ਅਤੇ ਨਰਸਾਂ ਨੂੰ ਡਿਊਟੀ ’ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਬਲੋਚਿਸਤਾਨ ਸਿਹਤ ਵਿਭਾਗ ਦੇ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਬੰਬ ਧਮਾਕੇ ਵਿਚ 19 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਬੰਬ ਧਮਾਕੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਇਕ ਸ਼ਕਤੀਸ਼ਾਲੀ ਧਮਾਕਾ ਹੋਣ ਦੌਰਾਨ ਸੜਕ ’ਤੇ ਵਾਹਨ ਚਲਦੇ ਦਿਖਾਈ ਦਿੱਤੇ, ਜਿਸ ਨਾਲ ਮੌਜੂਦ ਕਈ ਲੋਕ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਅਨੁਸਾਰ ਇਹ ਇਕ ਆਤਮਘਾਤੀ ਬੰਬ ਧਮਾਕਾ ਸੀ। ਜ਼ਿਕਰਯੋਗ ਹੈ ਕਿ 4 ਸਤੰਬਰ ਨੂੰ ਕਵੇਟਾ ਵਿਚ ਇਕ ਰਾਜਨੀਤਕ ਰੈਲੀ ਦੌਰਾਨ ਹੋਏ ਬੰਬ ਧਮਾਕੇ ਵਿਚ 15 ਲੋਕ ਮਾਰੇ ਗਏ ਸਨ ਅਤੇ 30 ਤੋਂ ਵੱਧ ਜ਼ਖਮੀ ਹੋ ਗਏ ਸਨ।

 

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਜਗਦੀਪ ਸਿੰਘ ਚੀਮਾ ਨੂੰ ਕੱਢਿਆ ਪਾਰਟੀ ’ਚੋਂ ਬਾਹਰ ਅਗਲੀ ਖ਼ਬਰ ਇੰਡੀਗੋ ਦੀ ਮੁੰਬਈ-ਦਿੱਲੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ad Position 24