08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਵਿਧਾਇਕ ਰਹਿਮਾਨ ਨੇ ਮਲੇਰਕੋਟਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਮਲੇਰਕੋਟਲਾ, 30 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਅੱਜ ਨਵੀਂ ਅਨਾਜਜ ਮੰਡੀ ਮਲੇਰਕੋਟਲਾ ਵਿਖੇ ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਪਰਮਲ ਝੋਨੇ ਦੀ ਸਰਕਾਰੀ...

Ad Position 21
No active advertisement
ਅਜੀਤ ਡੈਸਕ 30-09-2025

ਮਲੇਰਕੋਟਲਾ, 30 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਅੱਜ ਨਵੀਂ ਅਨਾਜਜ ਮੰਡੀ ਮਲੇਰਕੋਟਲਾ ਵਿਖੇ ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਪਰਮਲ ਝੋਨੇ ਦੀ ਸਰਕਾਰੀ ਖਰੀਦ ਦੀ ਬੋਲੀ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਝੋਨੇ ਦੀ ਨਵੀਂ ਫ਼ਸਲ ਦੇ ਮੱਦੇਨਜ਼ਰ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਜ਼ਾਫ਼ਰ ਅਲੀ ਭੈਣੀ ਕੰਬੋਆਂ, ਆੜ੍ਹਤੀਆ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਤੀਰਥ ਸਿੰਘ ਵੜੈਚ ਬੁਰਜ ਅਤੇ ਮਾਰਕਿਟ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਨਵੀਂ ਅਨਾਜ ਮੰਡੀ ਮਲੇਰਕੋਟਲਾ ਵਿਖੇ ਸਾਫ਼-ਸਫ਼ਾਈ, ਪੀਣ ਲਈ ਠੰਡੇ ਪਾਣੀ ਦੇ ਪੁਖਤਾ ਪ੍ਰਬੰਧ, ਬਿਜਲੀ ਦੇ ਪੁਖ਼ਤਾ ਪ੍ਰਬੰਧ, ਬਾਰਦਾਨੇ, ਲਿਫ਼ਟਿੰਗ, ਕਿਸਾਨਾਂ ਦੇ ਬੈਠਣ ਲਈ ਛਾਂ ਅਤੇ ਭਰਾਈ ਅਤੇ ਤੋਲ ਚੈੱਕ ਕਰਨ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਕਾਂਗਰਸ ਵਿਚ ਹੋਣਗੇ ਸ਼ਾਮਿਲ ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ: ਡਿਪਟੀ ਮੇਅਰ ਤੇ ਸੀਨੀਅਰ ਡਿਪਟੀ ਮੇਅਰ ਅੱਜ ਦੀ ਕਾਰਵਾਈ ਲਈ ਮੁਅੱਤਲ
Ad Position 24