08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਕਾਂਗਰਸ ਵਿਚ ਹੋਣਗੇ ਸ਼ਾਮਿਲ

ਅੰਮ੍ਰਿਤਸਰ, 30 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਮਾਝੇ ਦੀ ਸਿਆਸਤ ਵਿਚ ਇਕ ਵੱਡਾ ਫੇਰ ਬਦਲ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿਚ...

Ad Position 21
No active advertisement
ਅਜੀਤ ਡੈਸਕ 30-09-2025

ਅੰਮ੍ਰਿਤਸਰ, 30 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਮਾਝੇ ਦੀ ਸਿਆਸਤ ਵਿਚ ਇਕ ਵੱਡਾ ਫੇਰ ਬਦਲ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਸੰਬੰਧ ਵਿਚ ਅਨਿਲ ਜੋਸ਼ੀ ਵਲੋਂ ਦਿੱਲੀ ਵਿਖੇ ਪਿਛਲੇ ਦਿਨੀਂ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਵੀ ਕੀਤੀ ਗਈ ਸੀ ਅਤੇ ਕੱਲ੍ਹ ਚੰਡੀਗੜ੍ਹ ਵਿਚ ਹੋਣ ਜਾ ਰਹੀ ਪੰਜਾਬ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਵਿਚ ਅਨਿਲ ਜੋਸ਼ੀ ਨੂੰ ਕਾਂਗਰਸ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਅਕਾਲੀ ਭਾਜਪਾ ਦੀ ਸਰਕਾਰ ਵੇਲੇ ਅੰਮ੍ਰਿਤਸਰ ਦੇ ਉੱਤਰੀ ਹਲਕੇ ਤੋਂ ਅਨਿਲ ਜੋਸ਼ੀ ਵਿਧਾਇਕ ਬਣੇ ਸਨ ਅਤੇ ਉਨ੍ਹਾਂ ਨੂੰ ਕੈਬਿਨਟ ਮੰਤਰੀ ਮੰਡਲ ਵਿਚ ਵੀ ਸ਼ਾਮਿਲ ਕੀਤਾ ਗਿਆ ਸੀ। ਭਾਜਪਾ ਵਲੋਂ ਅਨਿਲ ਜੋਸ਼ੀ ਨੂੰ ਪਾਰਟੀ ਚੋਂ ਕੱਢਣ ਤੋਂ ਬਾਅਦ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਸਨ। ਅਕਾਲੀ ਦਲ ਦੀ ਸੀਟ ਤੋਂ ਹਾਰਨ ਤੋਂ ਬਾਅਦ ਉਨ੍ਹਾਂ ਨੇ ਪਿਛਲੇ ਸਾਲ ਹੀ ਆਪਣੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਅਨਿਲ ਜੋਸ਼ੀ ਕਾਂਗਰਸ ਵਿਚ ਆਪਣਾ ਸਿਆਸੀ ਭਵਿੱਖ ਤਲਾਸ਼ਣ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਇਕ ਗਲੌਕ ਪਿਸਟਲ, ਇਕ ਜਿਗਾਨਾ ਪਿਸਟਲ ਅਤੇ 532 ਗ੍ਰਾਮ ਅਫ਼ੀਮ ਸਮੇਤ 3 ਗ੍ਰਿਫ਼ਤਾਰ ਅਗਲੀ ਖ਼ਬਰ ਵਿਧਾਇਕ ਰਹਿਮਾਨ ਨੇ ਮਲੇਰਕੋਟਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Ad Position 24