08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

4 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 30 ਸਤੰਬਰ-ਇਕ ਖੁਫੀਆ ਜਾਣਕਾਰੀ ਆਧਾਰਿਤ ਕਾਰਵਾਈ ਵਿਚ, ਕਾਊਂਟਰ ਇੰਟੈਲੀਜੈਂਸ, ਪਟਿਆਲਾ ਨੇ ਜਲੰਧਰ...

Ad Position 21
No active advertisement
ਅਜੀਤ ਡੈਸਕ 30-09-2025

ਚੰਡੀਗੜ੍ਹ, 30 ਸਤੰਬਰ-ਇਕ ਖੁਫੀਆ ਜਾਣਕਾਰੀ ਆਧਾਰਿਤ ਕਾਰਵਾਈ ਵਿਚ, ਕਾਊਂਟਰ ਇੰਟੈਲੀਜੈਂਸ, ਪਟਿਆਲਾ ਨੇ ਜਲੰਧਰ ਤੋਂ ਦਾਲਮ ਬਟਾਲਾ ਦੇ ਰਹਿਣ ਵਾਲੇ ਵੰਸ਼ ਕੁਮਾਰ ਨੂੰ 4.721 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਦੋਸ਼ੀ ਵੰਸ਼, ਦੁਬਈ ਸਥਿਤ ਅੰਮ੍ਰਿਤ ਦਾਲਮ ਨਿਵਾਸੀ ਬਟਾਲਾ ਦਾ ਸਾਥੀ ਹੈ, ਜੋ ਕਿ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ। ਪੀ.ਐਸ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅੱਗੇ ਦੇ ਸੰਬੰਧਾਂ ਸਮੇਤ ਪੂਰੇ ਗੱਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ : ਭਾਰਤ ਨੇ ਸ੍ਰੀਲੰਕਾ ਖਿਲਾਫ ਬਣਾਈਆਂ 269 ਦੌੜਾਂ, ਟੀਚਾ DLS ਤਹਿਤ ਬਦਲਿਆ ਅਗਲੀ ਖ਼ਬਰ ਦਾਣਾ ਮੰਡੀ ਅਟਾਰੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ
Ad Position 24