08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਐਨ.ਪੀ.ਐਸ. ਕਰਮਚਾਰੀਆਂ ਵਲੋਂ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਭੁੱਖ-ਹੜਤਾਲ

ਸੰਗਰੂਰ, 1 ਅਕਤੂਬਰ (ਧੀਰਜ ਪਸ਼ੋਰੀਆ)-ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਜਥੇਬੰਦੀ ਦੀਆਂ ਦੋ ਪ੍ਰਮੁੱਖ ਧਿਰਾਂ...

Ad Position 21
No active advertisement
ਅਜੀਤ ਡੈਸਕ 01-10-2025

ਸੰਗਰੂਰ, 1 ਅਕਤੂਬਰ (ਧੀਰਜ ਪਸ਼ੋਰੀਆ)-ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਜਥੇਬੰਦੀ ਦੀਆਂ ਦੋ ਪ੍ਰਮੁੱਖ ਧਿਰਾਂ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੂਰੇ ਰਾਜ ਵਿਚ ਸਾਂਝੇ ਤੌਰ ਉਤੇ ਜ਼ਿਲ੍ਹਾ ਹੈੱਡ ਕੁਆਰਟਰਾਂ ਉਤੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਅੱਜ ਇਕ ਰੋਜ਼ਾ ਭੁੱਖ-ਹੜਤਾਲ ਕਰਨਗੀਆਂ। ਸੰਗਰੂਰ ਵਿਖੇ ਕੀਤੀ ਜਾ ਰਹੀ ਭੁੱਖ-ਹੜਤਾਲ ਬਾਰੇ ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕੋ-ਕਨਵੀਨਰ ਜਸਵਿੰਦਰ ਸਿੰਘ ਪਸੌਰ, ਜ਼ਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਵਾਲ, ਸਤਵੰਤ ਸਿੰਘ ਆਲਮਪੁਰ, ਗੁਰਪ੍ਰੀਤ ਕੌਰ, ਬੱਗਾ ਸਿੰਘ, ਮਨਪ੍ਰੀਤ ਸਿੰਘ ਟਿੱਬਾ, ਹੁਸ਼ਿਆਰ ਸਿੰਘ ਅਤੇ ਕਰਨ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਜਿਥੇ ਰਾਜ ਸਰਕਾਰ ਆਪਣਾ ਤਿੰਨ ਸਾਲ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਕੇ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੀ ਦਿੱਤੀ ਗਾਰੰਟੀ ਉਤੇ ਕੀਤੇ ਵਾਅਦੇ ਤੋਂ ਮੂੰਹ ਫੇਰ ਲਿਆ ਹੈ, ਉਥੇ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਕਰਮਚਾਰੀਆਂ ਤੇ ਯੂ.ਪੀ.ਐਸ. ਥੋਪ ਕੇ ਉਨ੍ਹਾਂ ਦੀ ਜਮ੍ਹਾ ਪੂੰਜੀ ਹੀ ਪੈਨਸ਼ਨ ਦੇ ਰੂਪ ਵਿਚ ਪਰੋਸ ਕੇ ਕਾਰਪੋਰੇਟ ਦੀ ਸੇਵਾ ਕਰ ਰਹੀ ਹੈ, ਉਥੇ ਦੂਜੇ ਪਾਸੇ ਕੇਂਦਰ ਸਰਕਾਰ ਕਰਮਚਾਰੀਆਂ ਉਤੇ ਯੂ.ਪੀ.ਐਸ. ਥੋਪ ਕੇ ਉਨ੍ਹਾਂ ਦੀ ਜਮ੍ਹਾ ਪੂੰਜੀ ਹੀ ਪੈਨਸ਼ਨ ਦੇ ਰੂਪ ਵਿਚ ਪਰੋਸ ਕੇ ਕਾਰਪੋਰੇਟ ਦੀ ਸੇਵਾ ਕਰ ਰਹੀ ਹੈ।

ਆਗੂਆਂ ਨੇ ਜਾਗਰੂਪਤਾ ਮੁਹਿੰਮ ਤਹਿਤ ਮੁਲਾਜ਼ਮਾਂ ਨੂੰ ਜਾਗਰੂਪ ਕਰਦਿਆਂ ਕਿਹਾ ਕਿ ਅਧਿਆਪਕ ਦਿਵਸ ਉਤੇ ਪੂਰੇ ਦੇਸ਼ ਵਿਚ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਆਪਕ ਅਤੇ ਕਰਮਚਾਰੀ ਭੁੱਖ-ਹੜਤਾਲ ਉਤੇ ਬੈਠ ਕੇ ਰਾਜ ਅਤੇ ਕੇਂਦਰ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦੇਣਗੇ ਕਿ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਤੋਂ ਬਿਨਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ। ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ ਨਾ ਕਿ ਅਧਿਆਪਕ ਦਿਵਸ ਮਨਾ ਕੇ ਸਮੇਂ ਦੀਆਂ ਸਰਕਾਰਾਂ ਸਿਰਫ਼ ਖਾਨਾਪੂਰਤੀ ਹੀ ਕਰ ਰਹੀਆਂ ਹਨ। ਇਸ ਹੜਤਾਲ 'ਚ ਪੰਜਾਬ ਦੇ ਸਮੂਹ ਐਨ.ਪੀ.ਐਸ. ਕਰਮਚਾਰੀ ਭਾਗ ਲੈਣਗੇ ਤੇ 25 ਨਵੰਬਰ ਨੂੰ ਮੁਲਾਜ਼ਮਾਂ ਵਲੋਂ ਦਿੱਲੀ ਕੂਚ ਕੀਤਾ ਜਾਵੇਗਾ। ਇਸ ਦੌਰਾਨ ਮਾਲਵਿੰਦਰ ਸਿੰਘ ਸੰਧੂ, ਸੁਖਦੇਵ ਸਿੰਘ ਚੰਗਾਲੀਵਾਲਾ, ਬਲਦੇਵ ਸਿੰਘ ਬਡਰੁਖਾ, ਬੱਗਾ ਸਿੰਘ, ਬਾਰਾ ਸਿੰਘ, ਰਾਮ ਸਿੰਘ, ਸੁਰੇਸ਼ ਕਾਂਸਲ, ਬੂਟਾ ਖਾਨ, ਹਰਦੀਪ ਸਿੰਘ, ਲਖਵੀਰ ਸੋਹੀ, ਹਰੀਸ਼ ਕੁਮਾਰ, ਪ੍ਰਿੰਸ ਸਿੰਗਲਾ ਅਤੇ ਹੋਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਕਰਮਚਾਰੀਆਂ ਦਾ ਵਧਿਆ ਮਹਿੰਗਾਈ ਭੱਤਾ ਅਗਲੀ ਖ਼ਬਰ ਪੰਜਾਬੀ ਪਰਿਵਾਰ ਨੂੰ ਆਸਟ੍ਰੇਲੀਆ ਛੱਡਣ ਦੇ ਹੁਕਮ
Ad Position 24