08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

350 ਸਾਲਾ ਸ਼ਤਾਬਦੀ: ਨਗਰ ਕੀਰਤਨ ਕੋਹਲਾਪੁਰ ਤੋਂ ਪੂਨਾ ਮਹਾਰਾਸ਼ਟਰ ਲਈ ਜੈਕਾਰਿਆਂ ਦੀ ਗੂੰਜ 'ਚ ਰਵਾਨਾ

ਅੰਮ੍ਰਿਤਸਰ, 1 ਅਕਤੂਬਰ (ਜੱਸ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ...

Ad Position 21
No active advertisement
ਅਜੀਤ ਡੈਸਕ 01-10-2025

ਅੰਮ੍ਰਿਤਸਰ, 1 ਅਕਤੂਬਰ (ਜੱਸ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਦਰਬਾਰ ਬਾਬਾ ਨਾਨਕ ਕੋਹਲਾਪੁਰ ਤੋਂ ਆਪਣੇ ਅਗਲੇ ਪੜਾਅ ਪੂਨਾ ਮਹਾਰਾਸ਼ਟਰ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਭਾਈ ਹਰਜੀਤ ਸਿੰਘ ਨੇ ਵੀ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।

ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ ਅਤੇ ਰਸਤੇ ਵਿਚ ਵੱਖ-ਵੱਖ ਧਰਮਾਂ ਦੇ ਲੋਕਾਂ ਵਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸੇ ਦੌਰਾਨ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਜਸਮੇਰ ਸਿੰਘ ਲਾਛੜੂ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਹਰਵਿੰਦਰ ਸਿੰਘ ਵੇਰਕਾ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਹਰਜੀਤ ਸਿੰਘ, ਸ੍ਰੀ ਚੰਦੀ ਰਾਮ ਦਰੜਾ, ਬਖਸ਼ਾ ਰਾਮ ਦਰੜਾ, ਵਿਰੇਂਦਰ ਸੂਰਜ, ਸੰਦੀਪ, ਰਮੇਸ਼ ਫੋਟੋ ਸਟੂਡੀਓ, ਗਾਂਧੀ ਨਗਰ ਦੀ ਪੰਚਾਇਤ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਪਹੁੰਚੇ ਅਗਲੀ ਖ਼ਬਰ ਕੇਂਦਰੀ ਕਰਮਚਾਰੀਆਂ ਦਾ ਵਧਿਆ ਮਹਿੰਗਾਈ ਭੱਤਾ
Ad Position 24