08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਸ਼੍ਰੋਮਣੀ ਕਮੇਟੀ ਨੇ ਏ.ਆਈ. ਤਕਨੀਕ ਦੇ ਮਾਹਿਰਾਂ ਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)-ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤਕਨਾਲੋਜੀ ਦੀ ਦੁਰਵਰਤੋਂ ਨਾਲ...

Ad Position 21
No active advertisement
ਅਜੀਤ ਡੈਸਕ 01-10-2025

ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)-ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਣਾਉਣ ਵਾਸਤੇ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ਨਾਲ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕੱਤਰਤਾ ਹੋਈ। ਇਕੱਤਰਤਾ ਵਿਚ ਏ.ਆਈ. ਤਕਨੀਕ ਦੀ ਜਾਣਕਾਰੀ ਰੱਖਣ ਵਾਲੇ ਮਾਹਿਰਾਂ ਨੇ ਭਵਿੱਖ ਦੀਆਂ ਚੁਣੌਤੀਆਂ ਦੇ ਮੱਦੇਨਜ਼ਰ ਅਤੇ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਆਪਣੇ ਕੀਮਤੀ ਸੁਝਾਅ ਦਿੱਤੇ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਰਾਹੀਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਵੀਡੀਓ ਅਤੇ ਹੋਰ ਸਮੱਗਰੀ ਦਾ ਸੋਸ਼ਲ ਮੀਡੀਏ ’ਤੇ ਲਗਾਤਾਰ ਵਾਧਾ ਵੱਡੀ ਚਿੰਤਾ ਵਾਲਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਇਸ ਖੇਤਰ ਵਿਚ ਕੰਮ ਕਰ ਰਹੇ ਮਾਹਿਰਾਂ ਤੋਂ ਸੁਝਾਅ ਲੈਣ ਲਈ ਅੱਜ ਦੀ ਇਕੱਤਰਤਾ ਬੁਲਾਈ ਸੀ ਤਾਂ ਜੋ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਠੋਸ ਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਕੀਮਤੀ ਸੁਝਾਅ ਪ੍ਰਾਪਤ ਹੋਏ ਹਨ ਜਿਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਪੁੱਜੇ ਏ.ਆਈ. ਮਾਹਿਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਮੋਹਨ ਸਿੰਘ ਬੰਗੀ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਨਾਮ ਸਿੰਘ ਜੱਸਲ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਖਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਡਾ. ਜਸਵਿੰਦਰ ਸਿੰਘ, ਡਾ. ਵਿਲੀਅਮ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਦੇ ਪ੍ਰਿੰਸੀਪਲ ਸ. ਲਖਵੀਰ ਸਿੰਘ, ਗੁਰੂ ਨਾਨਕ ਦੇਵ ਇੰਜੀ: ਕਾਲਜ ਲੁਧਿਆਣਾ ਤੋਂ ਡਾ. ਜਗਦੀਪ ਸਿੰਘ ਅਤੇ ਪ੍ਰੋ. ਸਤਿੰਦਰਪਾਲ ਸਿੰਘ, ਰਿਆਤ ਬਹਾਰਾ ਇੰਸਟੀਚਿਊਟ, ਹੁਸ਼ਿਆਰਪੁਰ ਤੋਂ ਡਾਇਰੈਕਟਰ ਪ੍ਰਿੰਸੀਪਲ ਡਾ. ਗੁਰਜੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਡਾ. ਕੁਲਦੀਪ ਸਿੰਘ, ਦਿੱਲੀ ਤੋਂ ਡਾ. ਸਰਬਜੋਤ ਸਿੰਘ ਆਨੰਦ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਐਡਵੋਕੇਟ ਸ. ਅਮਰਦੀਪ ਸਿੰਘ ਧਾਰਨੀ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਸਿਸਟਮ ਐਡਮਨਿਸਟ੍ਰੇਟਰ ਸ. ਕਰਮਵੀਰ ਸਿੰਘ ਆਦਿ ਹਾਜ਼ਰ ਸਨ। ਇਸ ਦੌਰਾਨ ਕੈਨੇਡਾ ਤੋਂ ਸ. ਗਿਆਨ ਸਿੰਘ ਸੰਧੂ, ਅਮਰੀਕਾ ਤੋਂ ਡਾ. ਹਰਿੰਦਰ ਸਿੰਘ ਅਤੇ ਏ.ਆਈ. ਮਾਹਿਰ ਡਾ. ਸੰਦੀਪ ਸਿੰਘ ਸੰਧਾ ਆਨਲਾਈਨ ਮਾਧਿਅਮ ਰਾਹੀਂ ਇਕੱਤਰਤਾ ’ਚ ਸ਼ਾਮਿਲ ਹੋਏ। 

Ad Position 22
No active advertisement
ਪਿਛਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਪਿੰਡ ਜੰਡ ਮੰਗੋਲੀ ਵਿਖੇ ਫੌਗਿੰਗ ਕਰਵਾਈ ਅਗਲੀ ਖ਼ਬਰ ਕੇਂਦਰੀ ਕੈਬਨਿਟ ਨੇ ਫਸਲਾਂ ਦੀ ਵਧਾਈ ਐਮ.ਐਸ.ਪੀ.
Ad Position 24