08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਅੰਮ੍ਰਿਤਸਰ, 2 ਅਕਤੂਬਰ- ਅੰਮ੍ਰਿਤਸਰ ਦੇ ਕੱਥੂ ਨੰਗਲ ਤੋਂ ਚਵਿੰਡਾ ਦੇਵੀ ਜਾਣ ਵਾਲੀ ਸੜਕ ’ਤੇ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ 20 ਸਾਲਾ ਨੌਜਵਾਨ ਰਮਨ ਕੁਮਾਰ ਦੀ....

Ad Position 21
No active advertisement
ਅਜੀਤ ਡੈਸਕ 02-10-2025

ਅੰਮ੍ਰਿਤਸਰ, 2 ਅਕਤੂਬਰ- ਅੰਮ੍ਰਿਤਸਰ ਦੇ ਕੱਥੂ ਨੰਗਲ ਤੋਂ ਚਵਿੰਡਾ ਦੇਵੀ ਜਾਣ ਵਾਲੀ ਸੜਕ ’ਤੇ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ 20 ਸਾਲਾ ਨੌਜਵਾਨ ਰਮਨ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਜੀਜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਹੈ।

ਜਾਣਕਾਰੀ ਅਨੁਸਾਰ ਰਮਨ ਕੁਮਾਰ ਆਪਣੇ ਜੀਜੇ ਦੇ ਨਾਲ ਚਵਿੰਡਾ ਦੇਵੀ ਮੰਦਰ ਜਾ ਰਿਹਾ ਸੀ। ਰਸਤੇ ਵਿਚ ਅਚਾਨਕ ਉਸ ਦੀ ਮੋਟਰਸਾਈਕਲ ਦੀ ਟੱਕਰ ਇਕ ਟਿੱਪਰ ਨਾਲ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਰਮਨ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮੌਕੇ ’ਤੇ ਪਹੁੰਚੀ ਪੁਲਿਸ ਨੇ ਕਾਰਵਾਈ ਕਰਦਿਆਂ ਟਿੱਪਰ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਪੁਲਿਸ ਅਧਿਕਾਰੀ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਦਰਿਆ ਅਤੇ ਨਦੀਆਂ ਦੇ ਕਿਨਾਰੇ ਜਾਣ ਤੋਂ ਲੋਕ ਕਰਨ ਗੁਰੇਜ਼- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਭਾਰਤ ਨਾ ਸਿਰਫ਼ ਹਥਿਆਰਾਂ ਦੀ ਪੂਜਾ ਕਰਦਾ ਹੈ, ਸਗੋਂ ਸਮਾਂ ਆਉਣ ’ਤੇ ਉਨ੍ਹਾਂ ਦੀ ਵਰਤੋਂ ਕਰਨਾ ਵੀ ਜਾਣਦਾ ਹੈ- ਰਾਜਨਾਥ ਸਿ...
Ad Position 24