08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਦਰਿਆ ਅਤੇ ਨਦੀਆਂ ਦੇ ਕਿਨਾਰੇ ਜਾਣ ਤੋਂ ਲੋਕ ਕਰਨ ਗੁਰੇਜ਼- ਡਿਪਟੀ ਕਮਿਸ਼ਨਰ

ਪਠਾਨਕੋਟ, 2 ਅਕਤੂਬਰ 2025 (ਵਿਨੋਦ)- ਅਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਨਦੀਆਂ ਅਤੇ ਦਰਿਆਵਾਂ ਦੇ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਹਦਾਇਤ...

Ad Position 21
No active advertisement
ਅਜੀਤ ਡੈਸਕ 02-10-2025

ਪਠਾਨਕੋਟ, 2 ਅਕਤੂਬਰ 2025 (ਵਿਨੋਦ)- ਅਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਨਦੀਆਂ ਅਤੇ ਦਰਿਆਵਾਂ ਦੇ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਅੱਜ ਰਣਜੀਤ ਸਾਗਰ ਡੈਮ ਤੋਂ ਕਰੀਬ 37 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਕੋਈ ਹੜ੍ਹ ਦੀ ਸਥਿਤੀ ਨਹੀਂ ਹੈ।


ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਆਏ ਹੜ੍ਹਾਂ ਕਰਕੇ ਦਰਿਆਵਾਂ ਅਤੇ ਨਦੀਆਂ ਦੇ ਕਿਨਾਰੇ ਕਈ ਵਾਰ ਕਮਜ਼ੋਰ ਹੋ ਗਏ ਹੁੰਦੇ ਹਨ, ਜਿਸ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਜਦੋਂ ਵੀ ਨਦੀਆਂ ਜਾਂ ਦਰਿਆਵਾਂ ਵਿਚ ਪਾਣੀ ਛੱਡਿਆ ਜਾਂਦਾ ਹੈ ਤਾਂ ਲੋਕ ਨਦੀਆਂ ਅਤੇ ਦਰਿਆਵਾਂ ਦੇ ਕਿਨਾਰਿਆਂ ਤੋਂ ਦੂਰ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਅਣ-ਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਭਾਰਤ ਸਰਕਾਰ ਨੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪਾਕਿਸਤਾਨ ਸਿੱਖ ਜਥਾ ਭੇਜਣ ਦੀ ਦਿੱਤੀ ਮਨਜ਼ੂਰੀ ਅਗਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ
Ad Position 24