08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਮਹਿੰਦਰਾ ਪਿੱਕਅੱਪ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

ਰਾਏਕੋਟ , 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) : ਰਾਏਕੋਟ-ਜਗਰਾਉਂ ਰੋਡ 'ਤੇ ਸਥਿਤ ਪਨਸਪ ਦੇ ਗੋਦਾਮ ਨਜ਼ਦੀਕ ਮਹਿੰਦਰਾ ਪਿੱਕਅੱਪ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਟੱਕਰ ...

Ad Position 21
No active advertisement
ਅਜੀਤ ਡੈਸਕ 02-10-2025

ਰਾਏਕੋਟ , 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) : ਰਾਏਕੋਟ-ਜਗਰਾਉਂ ਰੋਡ 'ਤੇ ਸਥਿਤ ਪਨਸਪ ਦੇ ਗੋਦਾਮ ਨਜ਼ਦੀਕ ਮਹਿੰਦਰਾ ਪਿੱਕਅੱਪ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਦਰਮਿਆਨ ਨੌਜਵਾਨ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ ਹੋਈ ਹੈ ।ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ (35) ਪੁੱਤਰ ਜਗਰੂਪ ਸਿੰਘ ਵਾਸੀ ਰਾਏਕੋਟ, ਜੋ ਆਪਣੀ ਪਤਨੀ ਸੁਰਜੀਤ ਕੌਰ ਸਮੇਤ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ, ਪ੍ਰੰਤੂ ਜਗਰਾਉਂ ਸਾਈਡ ਤੋਂ ਆ ਰਹੀ ਮਹਿੰਦਰਾ ਪਿੱਕਅੱਪ ਗੱਡੀ ਜਿਸ ਨੂੰ ਅਰਸ਼ਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਜਗਰਾਉਂ ਚਲਾ ਰਿਹਾ ਸੀ ਅਤੇ ਹਾਦਸਾ ਵਾਪਰ ਗਿਆ । ਜਿਸ ਦੌਰਾਨ ਮਨਦੀਪ ਸਿੰਘ ਦੀ ਮੌਕੇ ਉੱਪਰ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।ਇਸ ਸੰਬੰਧ ਵਿਚ ਪੁਲਿਸ ਥਾਣਾ ਸਿਟੀ ਰਾਏਕੋਟ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ 'ਤੇ ਹਮਲਾ ਭਾਰਤ ਲਈ ਵੱਡਾ ਖ਼ਤਰਾ- ਰਾਹੁਲ ਗਾਂਧੀ ਅਗਲੀ ਖ਼ਬਰ ਡੇਢ ਮਿੰਟ ਵਿਚ ਅੱਠ ਕਵਿਤਾਵਾਂ ਲਿਖਣ ਵਾਲੀ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਦਾ ਜਥੇਦਾਰ ਗੜਗੱਜ ਵਲੋਂ ਸਨਮਾਨ
Ad Position 24