08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 5 ਗ੍ਰਿਫ਼ਤਾਰ

ਅੰਮ੍ਰਿਤਸਰ (ਪੰਜਾਬ), 2 ਅਕਤੂਬਰ (ਏਐਨਆਈ): ਇਕ ਮਹੱਤਵਪੂਰਨ ਸਫਲਤਾ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇਕ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ...

Ad Position 21
No active advertisement
ਅਜੀਤ ਡੈਸਕ 02-10-2025

ਅੰਮ੍ਰਿਤਸਰ (ਪੰਜਾਬ), 2 ਅਕਤੂਬਰ (ਏਐਨਆਈ): ਇਕ ਮਹੱਤਵਪੂਰਨ ਸਫਲਤਾ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇਕ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਹੈ ਤੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਅਨੁਸਾਰ ਪੁਲਿਸ ਨੇ 12 ਪਿਸਤੌਲ ਅਤੇ 1.5 ਕਿਲੋ ਹੈਰੋਇਨ ਜ਼ਬਤ ਕੀਤੀ ਹੈ।

ਐਕਸ 'ਤੇ ਇਕ ਪੋਸਟ ਵਿਚ, ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮਾਂ ਨੇ ਕਥਿਤ ਤੌਰ 'ਤੇ ਪੰਜਾਬ ਵਿਚ ਅੰਤਰ-ਗੈਂਗ ਦੁਸ਼ਮਣੀਆਂ ਨੂੰ ਹਵਾ ਦੇਣ ਲਈ ਸੋਸ਼ਲ ਮੀਡੀਆ ਰਾਹੀਂ ਖੇਪਾਂ ਦਾ ਤਾਲਮੇਲ ਕੀਤਾ ਸੀ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ, ਜੋਬਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ, ਪਾਕਿਸਤਾਨ-ਅਧਾਰਿਤ ਤਸਕਰਾਂ ਦੇ ਸਿੱਧੇ ਸੰਪਰਕ ਵਿਚ ਹਨ ਅਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਪਹੁੰਚਾਉਣ ਲਈ ਸੋਸ਼ਲ ਮੀਡੀਆ ਰਾਹੀਂ ਸੰਚਾਰ ਕਰਦੇ ਸਨ।

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਅਪਡੇਟ - ਪੰਜਾਬੀ ਗਾਇਕ ਰਾਜਵੀਰ ਜਵੰਦਾ ਸਥਿਤੀ ਅਜੇ ਵੀ ਨਾਜ਼ੁਕ ,ਅਰਦਾਸਾਂ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਲੋਕਤੰਤਰ 'ਤੇ ਹਮਲਾ ਭਾਰਤ ਲਈ ਵੱਡਾ ਖ਼ਤਰਾ- ਰਾਹੁਲ ਗਾਂਧੀ
Ad Position 24