08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਮੈਡੀਕਲ ਅਪਡੇਟ - ਪੰਜਾਬੀ ਗਾਇਕ ਰਾਜਵੀਰ ਜਵੰਦਾ ਸਥਿਤੀ ਅਜੇ ਵੀ ਨਾਜ਼ੁਕ ,ਅਰਦਾਸਾਂ ਦਾ ਸਿਲਸਿਲਾ ਜਾਰੀ

ਚੰਡੀਗੜ੍ਹ , 2 ਅਕਤੂਬਰ - ਪੰਜਾਬੀ ਗਾਇਕ ਰਾਜਵੀਰ ਜਵੰਦਾ ਫੋਰਟਿਸ ਹਸਪਤਾਲ, ਮੁਹਾਲੀ ਵਿਖੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮ ਦੀ ਨਜ਼ਦੀਕੀ ਨਿਗਰਾਨੀ ਹੇਠ ਜੀਵਨ ਸਹਾਇਤਾ 'ਤੇ ਹਨ। ਉਨ੍ਹਾਂ ਦੀ ...

Ad Position 21
No active advertisement
ਅਜੀਤ ਡੈਸਕ 02-10-2025

ਚੰਡੀਗੜ੍ਹ , 2 ਅਕਤੂਬਰ - ਪੰਜਾਬੀ ਗਾਇਕ ਰਾਜਵੀਰ ਜਵੰਦਾ ਫੋਰਟਿਸ ਹਸਪਤਾਲ, ਮੁਹਾਲੀ ਵਿਖੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮ ਦੀ ਨਜ਼ਦੀਕੀ ਨਿਗਰਾਨੀ ਹੇਠ ਜੀਵਨ ਸਹਾਇਤਾ 'ਤੇ ਹਨ। ਉਨ੍ਹਾਂ ਦੀ ਨਿਊਰੋਲੋਜੀਕਲ ਸਥਿਤੀ ਅਜੇ ਵੀ ਨਾਜ਼ੁਕ ਬਣੀ ਹੋਈ ਹੈ, ਜਿਸ ਵਿਚ ਕੋਈ ਮਹੱਤਵਪੂਰਨ ਕਲੀਨਿਕਲ ਸੁਧਾਰ ਨਹੀਂ ਦੇਖਿਆ ਗਿਆ ਹੈ।

ਜਵੰਦਾ ਦੇ ਪ੍ਰਸ਼ੰਸਕ ਅਤੇ ਸ਼ੁਭਚਿੰਤਕ ਅਰਦਾਸਾਂ ਕਰ ਰਹੇ ਹਨ ਅਤੇ ਕਿਸੇ ਚੰਗੀ ਖ਼ਬਰ ਦੀ ਉਮੀਦ ਕਰ ਰਹੇ ਹਨ। ਜਵੰਦਾ 27 ਸਤੰਬਰ ਨੂੰ ਬੱਦੀ ਨੇੜੇ ਇਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਹ ਇਸ ਵੇਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹੈ, ਪਰ ਗਾਇਕ ਦੀ ਹਾਲਤ ਨਾਜ਼ੁਕ ਹੈ। ਉਹ ਸ਼ਿਮਲਾ ਜਾ ਰਿਹਾ ਸੀ। ਉਸ ਨੂੰ ਸਿਰ ਅਤੇ ਰੀੜ੍ਹ ਦੀ ਹੱਡੀ ਵਿਚ ਜਾਨਲੇਵਾ ਸੱਟਾਂ ਲੱਗੀਆਂ ਹਨ। ਲੁਧਿਆਣਾ ਵਿਚ ਰਾਜਵੀਰ ਜਵੰਦਾ ਦੇ ਪਿੰਡ ਪੌਣਾ ਦੇ ਵਸਨੀਕ ਇਕੱਠੇ ਹੋ ਕੇ ਉਸ ਦੇ ਜਲਦੀ ਸਿਹਤਯਾਬੀ ਹੋਣ ਲਈ ਅਰਦਾਸਾਂ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ ਅਗਲੀ ਖ਼ਬਰ ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 5 ਗ੍ਰਿਫ਼ਤਾਰ
Ad Position 24