08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2025

ਦੁਸਹਿਰੇ ਦਾ ਪਾਵਨ ਤਿਉਹਾਰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ

ਸੁਲਤਾਨਪੁਰ ਲੋਧੀ,2 ਅਕਤੂਬਰ (ਹੈਪੀ, ਲਾਡੀ ) - ਦੁਸਹਿਰੇ ਦਾ ਪਾਵਨ ਤਿਉਹਾਰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਸ੍ਰੀ ਰਾਮ ਲੀਲਾ ਕਮੇਟੀ ਚੌਂਕ ਚੇਲਿਆਂ ਵਿਖੇ ਪ੍ਰਧਾਨ ਪਵਨ ...

Ad Position 21
No active advertisement
ਅਜੀਤ ਡੈਸਕ 02-10-2025

ਸੁਲਤਾਨਪੁਰ ਲੋਧੀ,2 ਅਕਤੂਬਰ (ਹੈਪੀ, ਲਾਡੀ ) - ਦੁਸਹਿਰੇ ਦਾ ਪਾਵਨ ਤਿਉਹਾਰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਸ੍ਰੀ ਰਾਮ ਲੀਲਾ ਕਮੇਟੀ ਚੌਂਕ ਚੇਲਿਆਂ ਵਿਖੇ ਪ੍ਰਧਾਨ ਪਵਨ ਕੁਮਾਰ ਸੇਠੀ ਦੀ ਅਗਵਾਈ ਹੇਠ ਦੁਸਹਿਰੇ ਦਾ ਪਾਵਨ ਤੇ ਤਿਉਹਾਰ ਸ਼ਰਧਾ ਅਤੇ ਧੂਮ ਧਾਮ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਸਾਥੀਆਂ ਸਮੇਤ ਪੁੱਜੇ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਪਾਵਨ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਐਸ. ਡੀ. ਸਭਾ ਵਲੋਂ ਦੁਸਹਿਰਾ ਗਰਾਉਂਡ ਵਿਖੇ ਦੁਸਹਿਰੇ ਦਾ ਪਾਵਨ ਤਿਉਹਾਰ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਵੀ ਸਾੜੇ ਗਏ। ਇਸ ਮੌਕੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਸਾਥੀਆਂ ਸਮੇਤ ਪੁੱਜੇ ਤੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸੁੰਦਰ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।

Ad Position 22
No active advertisement
ਪਿਛਲੀ ਖ਼ਬਰ ਖੇਮਕਰਨ ਚ ਦੁਸਹਿਰਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਅਗਲੀ ਖ਼ਬਰ ਨਵਾਂ ਸ਼ਹਿਰ ਦੇ ਪਿੰਡ ਫਰਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
Ad Position 24