08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਸੋਨਮ ਵਾਂਗਚੁਕ ਦੀ ਪਤਨੀ ਪੁੱਜੀ ਸੁਪਰੀਮ ਕੋਰਟ, ਪਤੀ ਦੀ ਗਿ੍ਫ਼ਤਾਰੀ ਨੂੰ ਦਿੱਤੀ ਚੁਣੌਤੀ

ਲੱਦਾਖ, 3 ਅਕਤੂਬਰ- ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਲੱਦਾਖ ਪ੍ਰਸ਼ਾਸਨ ਵਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਆਪਣੇ ਪਤੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ....

Ad Position 21
No active advertisement
ਅਜੀਤ ਡੈਸਕ 03-10-2025

ਲੱਦਾਖ, 3 ਅਕਤੂਬਰ- ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਲੱਦਾਖ ਪ੍ਰਸ਼ਾਸਨ ਵਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਆਪਣੇ ਪਤੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। 24 ਸਤੰਬਰ ਨੂੰ ਲੱਦਾਖ ਵਿਚ ਹਿੰਸਕ ਝੜਪਾਂ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ ਅਤੇ ਉਦੋਂ ਤੋਂ ਉਹ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਹੈ।

ਲੱਦਾਖ ਵਿਚ ਵਿਰੋਧ ਪ੍ਰਦਰਸ਼ਨਾਂ ਤੋਂ ਦੋ ਦਿਨ ਬਾਅਦ 26 ਸਤੰਬਰ ਨੂੰ ਵਾਂਗਚੁਕ ਨੂੰ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ ਵਿਚ ਲਿਆ ਗਿਆ ਸੀ। ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਰਾਜ ਦਾ ਦਰਜਾ ਅਤੇ ਲੱਦਾਖ ਨੂੰ ਛੇਵੀਂ ਸ਼ਡਿਊਲ ਵਿਚ ਸ਼ਾਮਿਲ ਕਰਨ ਦੀ ਮੰਗ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਵਿਚ ਚਾਰ ਲੋਕ ਮਾਰੇ ਗਏ ਸਨ ਅਤੇ 90 ਜ਼ਖ਼ਮੀ ਹੋ ਗਏ ਸਨ।

ਗੀਤਾਂਜਲੀ ਅੰਗਮੋ ਨੇ ਸੰਵਿਧਾਨ ਦੀ ਧਾਰਾ 32 ਦੇ ਤਹਿਤ 2 ਅਕਤੂਬਰ ਨੂੰ ਸੁਪਰੀਮ ਕੋਰਟ ਵਿਚ ਆਪਣੀ ਪਟੀਸ਼ਨ ਦਾਇਰ ਕੀਤੀ ਸੀ। ਅੰਗਮੋ ਨੇ ਸੋਨਮ ਵਾਂਗਚੁਕ ਵਿਰੁੱਧ ਕੀਤੀ ਗਈ ਕਾਰਵਾਈ ’ਤੇ ਵੀ ਸਵਾਲ ਉਠਾਏ ਸਨ। ਲੱਦਾਖ ਨੂੰ ਰਾਜ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਝੜਪਾਂ ਤੋਂ ਬਾਅਦ ਲੇਹ ਵਿਚ ਹਿੰਸਾ ਭੜਕਣ ਤੋਂ ਕੁਝ ਦਿਨ ਬਾਅਦ ਸੋਨਮ ਵਾਂਗਚੁਕ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ।

ਵਕੀਲ ਸਰਵਮ ਰਿਤਮ ਖਰੇ ਰਾਹੀਂ ਦਾਇਰ ਆਪਣੀ ਪਟੀਸ਼ਨ ਵਿਚ ਅੰਗਮੋ ਨੇ ਵਾਂਗਚੁਕ ਦੀ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਹੈ ਅਤੇ ਉਸ ਦੀ ਤੁਰੰਤ ਰਿਹਾਈ ਦੀ ਬੇਨਤੀ ਕੀਤੀ ਹੈ। ਪਟੀਸ਼ਨ ਵਿਚ ਵਾਂਗਚੁਕ ’ਤੇ ਐਨ.ਐਸ.ਏ. ਲਗਾਉਣ ਦੇ ਫ਼ੈਸਲੇ ’ਤੇ ਵੀ ਸਵਾਲ ਉਠਾਏ ਗਏ ਹਨ। ਐਂਗਮੋ ਨੇ ਦੋਸ਼ ਲਗਾਇਆ ਕਿ ਉਸ ਨੂੰ ਅਜੇ ਤੱਕ ਨਜ਼ਰਬੰਦੀ ਦੇ ਹੁਕਮ ਦੀ ਕਾਪੀ ਨਹੀਂ ਮਿਲੀ ਹੈ, ਜੋ ਕਿ ਨਿਯਮਾਂ ਦੀ ਉਲੰਘਣਾ ਹੈ। ਇਸ ਤੋਂ ਇਲਾਵਾ ਉਸ ਨੇ ਕਿਹਾ ਕਿ ਉਹ ਅਜੇ ਤੱਕ ਵਾਂਗਚੁਕ ਨਾਲ ਸੰਪਰਕ ਨਹੀਂ ਕਰ ਸਕਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਪੁਲਿਸ ਵਲੋਂ 2 ਹੈਂਡ ਗ੍ਰੇਨੇਡ ਸਮੇਤ ਇਕ ਕਾਬੂ ਅਗਲੀ ਖ਼ਬਰ ਰਾਵੀ ਦਰਿਆ ਵਿਚ ਮੁੜ ਪਾਣੀ ਦੇ ਵਧੇ ਪੱਧਰ ਨੇ ਲੋਕਾਂ ਦੀ ਵਧਾਈ ਚਿੰਤਾ
Ad Position 24