08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਐਡ: ਧਾਮੀ ਨੇ ਰਾਜਸਥਾਨ ਦੇ ਮੰਡੀ ਗੋਲੂਵਾਲਾ 'ਚ ਗੁ: ਸਾਹਿਬ 'ਤੇ ਹੋਏ ਹਮਲੇ ਦਾ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

Ad Position 21
No active advertisement
ਅਜੀਤ ਡੈਸਕ 03-10-2025

ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜ਼ਿਲ੍ਹਾ ਹਨੂਮਾਨਗੜ੍ਹ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਮੰਡੀ ਗੋਲੂਵਾਲਾ ਵਿਖੇ ਕੁਝ ਲੋਕਾਂ ਵਲੋਂ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ਨੂੰ ਹਮਲਾਵਰ ਲੋਕਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ। ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਾਣਕਾਰੀ ਅਨੁਸਾਰ ਇਹ ਮਿੱਥ ਕੇ ਕੀਤਾ ਗਿਆ ਹਮਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਬੜੇ ਹੀ ਵਹਿਸ਼ੀਆਨਾ ਤਰੀਕੇ ਨਾਲ ਗੁਰਦੁਆਰਾ ਸਾਹਿਬ ਅੰਦਰ ਸੁੱਤੇ ਸਿੰਘਾਂ ’ਤੇ ਹਮਲਾ ਕਰਕੇ ਸਿੰਘਾਂ ਸਮੇਤ ਛੋਟੇ-ਛੋਟੇ ਬੱਚਿਆਂ ਨੂੰ ਵੀ ਗੰਭੀਰ ਜ਼ਖ਼ਮੀ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਹ ਸਭ ਕੁਝ ਪੁਲਿਸ ਦੀ ਮੌਜੂਦਗੀ ਵਿਚ ਹੋਇਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਜਿਥੇ ਦੇਸ਼ ਦੀ ਰੱਖਿਆ ਲਈ ਹਮੇਸ਼ਾ ਮੋਹਰੀ ਰੋਲ ਅਦਾ ਕੀਤਾ ਹੈ, ਉਥੇ ਜਿਸ ਵੀ ਖਿੱਤੇ ਵਿਚ ਵਸੇ ਹਨ, ਉਥੋਂ ਦੀ ਤਰੱਕੀ ਵਿਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਸ ਦੇ ਬਾਵਜੂਦ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅੰਦਰ ਸਿੱਖਾਂ ਨੂੰ ਪਹਿਲਾਂ ਵੀ ਕਈ ਵਾਰ ਕਕਾਰਾਂ ਕਰਕੇ ਵੱਡੀਆਂ ਮੁਸ਼ਕਿਲਾਂ ’ਚੋਂ ਲੰਘਣਾ ਪਿਆ ਹੈ। ਇਸ  ਵਿਰੁੱਧ ਜਿਥੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਆਵਾਜ਼ ਉਠਾਈ, ਉਥੇ ਹੀ ਸਥਾਨਕ ਸਿੱਖਾਂ ਨੇ ਸਰਕਾਰ ਨੂੰ ਆਪਣੇ ਫੈਸਲੇ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਸਮਾਜ ਵਿਚ ਵੰਡੀਆਂ ਪਾ ਕੇ ਆਪਣੀ ਸਿਆਸਤ ਚਮਕਾਉਣੀ ਚਾਹੁੰਦੇ ਹਨ, ਜੋ ਦੇਸ਼ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ ਕਿ ਉਹ ਅਜਿਹੀਆਂ ਹਰਕਤਾਂ ਕਰੇ। ਐਡਵੋਕੇਟ ਧਾਮੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਲਈ ਆਖਿਆ। 

Ad Position 22
No active advertisement
ਪਿਛਲੀ ਖ਼ਬਰ ਮੇਰੀ ਬੱਚੀ ਨੂੰ ਸਾਈਬਰ ਕ੍ਰਾਈਮ 'ਚ ਫਸਾਉਣ ਦੀ ਹੋਈ ਕੋਸ਼ਿਸ਼- ਅਕਸ਼ੈ ਕੁਮਾਰ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Ad Position 24