08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਸਿਹਤ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਮੁੜ ਵਸੇਬਾ ਯਤਨਾਂ ਦੀ ਸਮੀਖਿਆ

ਸੁਲਤਾਨਪੁਰ ਲੋਧੀ, 3 ਅਕਤੂਬਰ (ਥਿੰਦ)-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ...

Ad Position 21
No active advertisement
ਅਜੀਤ ਡੈਸਕ 03-10-2025

ਸੁਲਤਾਨਪੁਰ ਲੋਧੀ, 3 ਅਕਤੂਬਰ (ਥਿੰਦ)-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਮੁੜ ਵਸੇਬੇ ਦੇ ਯਤਨਾਂ ਦੀ ਸਮੀਖਿਆ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਦੀ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ। ਅੱਜ ਉਨ੍ਹਾਂ ਸੁਲਤਾਨਪੁਰ ਲੋਧੀ ਦੇ ਬਾਊਪੁਰ, ਸਾਂਗਰਾ ਤੇ ਮੁਹੰਮਦਾਬਾਦ ਆਦਿ ਪਿੰਡਾਂ ਵਿਚ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ, ਜਿਸ ਲਈ ਮਾਲ ਵਿਭਾਗ ਵਲੋਂ ਮਾਰੀਆਂ ਗਈਆਂ ਫਸਲਾਂ 'ਤੇ ਨੁਕਸਾਨੇ ਗਏ ਘਰਾਂ ਦੀ ਗਿਰਦਾਵਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਲੋਂ ਮਾਰੇ ਗਏ ਪਸ਼ੂਆਂ ਬਾਰੇ ਅੰਕੜੇ ਇਕੱਤਰ ਕੀਤੇ ਜਾ ਰਹੇ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਦੀਵਾਲੀ ਤੱਕ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੀ ਰਾਸ਼ੀ ਮਿਲਣੀ ਸ਼ੁਰੂ ਹੋ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਨੇ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਨੂੰ 6800 ਰੁਪਏ ਤੋਂ ਵਧਾ ਕੇ 20 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਹੈ।

ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਹੜ੍ਹ ਤੋਂ ਬਾਅਦ ਸਭ ਤੋਂ ਵੱਡੀ ਚੁਣੌਤੀ ਬੀਮਾਰੀਆਂ ਦੀ ਰੋਕਥਾਮ ਸੀ, ਜਿਸ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੈਡੀਕਲ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਚਮੜੀ, ਪੇਟ ਸੰਬੰਧੀ ਰੋਗ ਤੋਂ ਬਚਾਉਣ ਲਈ ਜੰਗੀ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੜ੍ਹ ਕਾਰਨ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਵੀ ਕਾਊਂਸਲਿੰਗ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਹੜ੍ਹ ਪਿੱਛੋਂ ਮੁੜ ਵਸੇਬੇ ਦੇ ਯਤਨਾਂ ਵਿਚ ਸਹਾਇਤਾ ਕਰ ਰਹੇ ਗੈਰ-ਸਰਕਾਰੀ ਸੰਗਠਨਾਂ ਦਾ ਵੀ ਧੰਨਵਾਦ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਚ 2 ਧਿਰਾਂ ਵਿਚਾਲੇ ਜ਼ਬਰਦਸਤ ਹੰਗਾਮਾ ਅਗਲੀ ਖ਼ਬਰ ਮੇਰੀ ਬੱਚੀ ਨੂੰ ਸਾਈਬਰ ਕ੍ਰਾਈਮ 'ਚ ਫਸਾਉਣ ਦੀ ਹੋਈ ਕੋਸ਼ਿਸ਼- ਅਕਸ਼ੈ ਕੁਮਾਰ
Ad Position 24