08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਪਿੰਡ ਨੱਤ ਦੇ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ

ਅੱਚਲ ਸਾਹਿਬ, 3 ਅਕਤੂਬਰ (ਗੁਰਚਰਨ ਸਿੰਘ)-ਪਿੰਡ ਨੱਤ ਦੇ ਇਕ ਨੌਜਵਾਨ ਦੀ ਭੇਤਭਰੀ ਹਾਲਤ...

Ad Position 21
No active advertisement
ਅਜੀਤ ਡੈਸਕ 03-10-2025

ਅੱਚਲ ਸਾਹਿਬ, 3 ਅਕਤੂਬਰ (ਗੁਰਚਰਨ ਸਿੰਘ)-ਪਿੰਡ ਨੱਤ ਦੇ ਇਕ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਥਾਣਾ ਰੰਗੜ ਨੰਗਲ ਦੀ ਪੁਲਿਸ ਨੇ 194 ਬੀ ਐਨ.ਐਸ.ਐਸ. ਤਹਿਤ ਕਾਰਵਾਈ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਮਨਦੀਪ ਕੌਰ ਪਤਨੀ ਰਮਨ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਪੁੱਤਰ ਜ਼ੋਰਾਵਰ ਸਿੰਘ ਦਾ ਕਰੀਬ ਤਿੰਨ ਸਾਲ ਪਹਿਲਾਂ ਵਿਆਹ ਕੀਤਾ ਸੀ ਅਤੇ ਉਸਦੀ ਪਤਨੀ 8-9 ਮਹੀਨੇ ਸਾਡੇ ਕੋਲ ਰਹੀ ਅਤੇ ਫਿਰ ਅਸੀਂ ਉਸ ਨੂੰ ਕਰੀਬ 50 ਲੱਖ ਰੁਪਏ ਲਗਾ ਕੇ ਕੈਨੇਡਾ ਭੇਜ ਦਿੱਤਾ। ਉਸ ਨੇ ਦੱਸਿਆ ਕਿ ਕੁਝ ਸਮਾਂ ਬਾਅਦ ਉਸ ਨੇ ਆਪਣੇ ਪਤੀ ਨੂੰ ਬੁਲਾ ਲਿਆ, ਉਥੇ ਉਸ ਨੇ ਉਸਦੀ ਸਾਰ ਤੱਕ ਨਹੀਂ ਲਈ ਅਤੇ ਨਾ ਹੀ ਉਸ ਦੇ ਨਾਲ ਫੋਨ ’ਤੇ ਗੱਲ ਕਰਦੀ ਸੀ, ਜਿਸ ਤੋਂ ਦੁਖੀ ਹੋ ਕੇ ਉਹ ਉਥੋਂ ਵਾਪਸ ਇੰਡੀਆ ਆ ਗਿਆ ਤਾਂ ਫਿਰ ਲੜਕੀ ਨੇ ਉਸਦਾ ਫੋਨ ਚੁੱਕਣਾ ਬੰਦ ਕਰ ਦਿੱਤਾ ਅਤੇ ਇਸੇ ਗੱਲ ਨੂੰ ਲੈ ਕੇ ਅਕਸਰ ਉਹ ਪ੍ਰੇਸ਼ਾਨ ਰਹਿੰਦਾ ਸੀ ਅਤੇ ਅੱਜ ਉਹ ਘਰ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ, ਜਦੋਂ ਉਸ ਨੂੰ ਲੈ ਕੇ ਸਿਵਲ ਹਸਪਤਾਲ  ਆਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ. ਹਰਮੀਕ ਸਿੰਘ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਜੋ ਵੀ ਪੋਸਟਮਾਰਟਮ ਰਿਪੋਰਟ ਆਵੇਗੀ, ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

 

Ad Position 22
No active advertisement
ਪਿਛਲੀ ਖ਼ਬਰ ਸਾਂਸਦ ਚਰਨਜੀਤ ਸਿੰਘ ਚੰਨੀ ਰਾਜਵੀਰ ਜਵੰਦਾ ਦਾ ਹਾਲ ਜਾਣਨ ਪੁੱਜੇ ਫੋਰਟਿਸ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਬਣਾਏ ਕੇਂਦਰ
Ad Position 24