10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਕੇਂਦਰੀ ਰੱਖਿਆ ਰਾਜ ਮੰਤਰੀ ਸ੍ਰੀ ਸੰਜੇ ਸੇਠ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ....

Ad Position 21
No active advertisement
ਅਜੀਤ ਡੈਸਕ 04-10-2025

ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਕੇਂਦਰੀ ਰੱਖਿਆ ਰਾਜ ਮੰਤਰੀ ਸ੍ਰੀ ਸੰਜੇ ਸੇਠ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਆਦੇਸ਼ ’ਤੇ ਪੰਜਾਬ ਵਿਚ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਖੇਤੀਬਾੜੀ ਦੇ ਖੇਤਰ ਵਿਚ ਸਿਰਮੌਰ ਸੂਬਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਰਿਆਲੀ ਅਤੇ ਖੁਸ਼ਹਾਲੀ ਮੋਦੀ ਜੀ ਦਾ ਸੰਕਲਪ ਹੈ ਤੇ ਉਨ੍ਹਾਂ ਦੀ ਇੱਛਾ ਹੈ ਕਿ ਹਰ ਪੀੜਤ ਵਿਅਕਤੀ ਤੱਕ ਰਾਹਤ ਪਹੁੰਚੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਰ ਪਲ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਛੱਡੇਗੀ। ਇਸ ਮੌਕੇ ਸਹਾਇਕ ਸੂਚਨਾ ਅਧਿਕਾਰੀ ਜਤਿੰਦਰ ਪਾਲ ਸਿੰਘ ਅਤੇ ਭਾਜਪਾ ਦੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਪਹਿਲੇ ਟੈਸਟ 'ਚ ਵੈਸਟਇੰਡੀਜ਼ ਨੂੰ ਇਕ ਪਾਰੀ ਤੇ 140 ਦੌੜਾਂ ਨਾਲ ਹਰਾਇਆ ਅਗਲੀ ਖ਼ਬਰ ਅੱਜ ਦਾ ਭਾਰਤ ਹੁਨਰ ਨੂੰ ਦਿੰਦਾ ਹੈ ਪਹਿਲ- ਪ੍ਰਧਾਨ ਮੰਤਰੀ ਮੋਦੀ
Ad Position 24