10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਹਲਕਾ ਵਿਧਾਇਕ ਕੁਲਦੀਪ ਧਾਲੀਵਾਲ ਤੇ ਡੀ.ਸੀ. ਵਲੋਂ ਰਾਵੀ ਨਾਲ ਲੱਗਦੇ ਇਲਾਕਿਆਂ ਦਾ ਦੌਰਾ

ਅਜਨਾਲਾ, ਗੱਗੋਮਾਹਲ, ਰਮਦਾਸ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਮੌਸਮ ਵਿਭਾਗ ਵਲੋਂ ਪੰਜਾਬ...

Ad Position 21
No active advertisement
ਅਜੀਤ ਡੈਸਕ 04-10-2025

ਅਜਨਾਲਾ, ਗੱਗੋਮਾਹਲ, ਰਮਦਾਸ,  4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਮੌਸਮ ਵਿਭਾਗ ਵਲੋਂ ਪੰਜਾਬ ਅਤੇ ਨਾਲ ਲੱਗਦੇ ਰਾਜਾਂ ਦੇ ਕੁਝ ਹਿੱਸਿਆਂ ਵਿਚ ਬਾਰਿਸ਼ ਦੀ ਸੰਭਾਵਨਾ ਨੂੰ ਮੁੱਖ ਰੱਖਦੇ ਹੋਏ ਅੱਜ ਅਜਨਾਲਾ ਹਲਕੇ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਰਾਵੀ ਦਰਿਆ ਦੇ ਨੇੜਲੇ ਇਲਾਕੇ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਮੀਂਹ ਦੌਰਾਨ ਡੈਮਾਂ ਤੋਂ ਪਾਣੀ ਛੱਡਣ ਕਾਰਨ ਰਾਵੀ ਅਤੇ ਬਿਆਸ ਦਰਿਆ ਦੇ ਪਾਣੀ ਦੇ ਪੱਧਰ ਵਿਚ ਕੁਝ ਉਤਾਰ-ਚੜ੍ਹਾਅ ਹੋ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਲਹਾਲ ਰਾਵੀ ਅਤੇ ਬਿਆਸ ਵਿਚ ਪਾਣੀ ਬਿਲਕੁਲ ਕੰਟਰੋਲ ਵਿਚ ਅਤੇ ਆਪਣੀ ਕ੍ਰੀਕ ਵਿਚ ਚੱਲ ਰਿਹਾ ਹੈ ਪਰ ਪਹਾੜਾਂ ਵਿਚ ਮੀਂਹ ਪੈਣ ਦੀ ਸੰਭਾਵਨਾਵਾਂ ਕਾਰਨ ਡੈਮਾਂ ਤੋਂ ਪਾਣੀ ਛੱਡਿਆ ਗਿਆ ਹੈ, ਜਿਸ ਕਾਰਨ ਪਾਣੀ ਦਾ ਪੱਧਰ ਵੱਧ ਸਕਦਾ ਹੈ, ਇਸ ਲਈ ਦਰਿਆ ਪਾਰ ਜਾਣ ਤੋਂ ਸੰਕੋਚ ਕੀਤਾ ਜਾਵੇ।

ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵੀ ਸਮੂਹ ਵਸਨੀਕਾਂ ਨੂੰ ਬੇਨਤੀ ਕੀਤੀ ਕਿ ਇਸ ਸਮੇਂ ਦਰਿਆ ਪਾਰ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ ਅਤੇ ਕਿਸਾਨ ਤੇ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਦਰਿਆ ਦੇ ਕੰਢੇ ਜਾਂ ਦਰਿਆ ਦੇ ਅੰਦਰ ਨਾ ਜਾਣ ਦੇਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਰਾਵੀ ਵਿਚ 21 ਚੋਅ, ਖੱਡਾਂ ਅਤੇ ਨਾਲਿਆਂ ਦੇ ਨਾਲ-ਨਾਲ ਉੱਝ ਨਦੀ ਤੋਂ ਅਣ-ਕੰਟਰੋਲ ਪਾਣੀ ਆ ਸਕਦਾ ਹੈ, ਇਸ ਲਈ ਘੋਨੇਵਾਲ ਵਿਖੇ ਪਾਣੀ ਦੇ ਸਹੀ ਪੱਧਰ ਦੀ ਜਾਂਚ ਕਰਨ ਲਈ ਇਕ ਗੇਜ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਵੱਖ-ਵੱਖ ਚੋਅ ਥਾਵਾਂ 'ਤੇ ਗੇਜ ਵੀ ਸਥਾਪਤ ਕਰਨ ਲਈ ਹਦਾਇਤ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਹੁਣ ਤੱਕ ਆਈ. ਐਮ. ਡੀ. ਤੋਂ ਮੌਸਮ ਦੀ ਭਵਿੱਖਬਾਣੀ ਅਜੇ ਵੀ ਕਠੂਆ, ਗੁਰਦਾਸਪੁਰ, ਸਾਂਭਾ ਆਦਿ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦਿਖਾ ਰਹੀ ਹੈ ਜੋ ਰਾਵੀ ਨਦੀ ਦੇ ਚੋਅ ਅਤੇ ਖੱਡਾਂ ਵਿਚ ਪਾਣੀ ਭਰਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦਿਨ-ਰਾਤ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ ਅਤੇ 24x7 ਡਿਊਟੀਆਂ ਉੱਤੇ ਅਧਿਕਾਰੀ ਤਾਇਨਾਤ ਕੀਤੇ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰ ਉਤੇ ਹੈਲਪਲਾਈਨ ਨੰਬਰ 0183-2229125 ਅਤੇ ਅਜਨਾਲਾ ਵਿਖੇ ਹੈਲਪਲਾਈਨ ਨੰਬਰ 01858-245510 ਵੀ ਸਥਾਪਤ ਕੀਤੇ ਹੋਏ ਹਨ। ਕਿਸੇ ਵੀ ਅਣਸੁਖਾਵੀਂ ਸਥਿਤੀ ਵਿਚ ਇਨ੍ਹਾਂ ਹੈਲਪਲਾਈਨ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਅੱਜ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ. ਸ ਰਵਿੰਦਰ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਇਸ ਮੌਕੇ ਨਾਲ ਸਨ। 

Ad Position 22
No active advertisement
ਪਿਛਲੀ ਖ਼ਬਰ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਅੱਜ ਕੋਈ ਅਪਡੇਟ ਨਹੀਂ ਆਇਆ, ਸਥਿਤੀ ਕੱਲ੍ਹ ਵਾਂਗ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
Ad Position 24