10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਜਥੇਦਾਰ ਗੜਗੱਜ ਜ਼ਿੰਦਾ ਸ਼ਹੀਦ ਭਾਈ ਰਾਜੋਆਣਾ ਨਾਲ ਕਰਨਗੇ ਮੁਲਾਕਾਤ

ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ....

Ad Position 21
No active advertisement
ਅਜੀਤ ਡੈਸਕ 04-10-2025

ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਸੰਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਨੂੰ ਜੇਲ੍ਹ ਅਧਿਕਾਰੀਆਂ ਨਾਲ ਲਿਖਾ-ਪੜ੍ਹੀ ਕਰਨ ਲਈ ਪੱਤਰ ਭੇਜ ਦਿੱਤਾ ਗਿਆ ਹੈ।

ਇਸ ਸੰਬੰਧੀ ਜਾਰੀ ਬਿਆਨ ਵਿਚ ਜਥੇਦਾਰ ਗਿਆਨੀ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ ਅਤੇ ਲੰਮੇ ਸਮੇਂ ਤੋਂ ਫਾਂਸੀ ਚੱਕੀ ਵਿਚ ਕੈਦ ਹਨ, ਜੋ ਕਿ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸਾਲ 2019 ਵਿਚ ਜਾਰੀ ਕੀਤੀ ਆਪਣੀ ਨੋਟੀਫਿਕੇਸ਼ਨ ਜਲਦ ਹੀ ਲਾਗੂ ਕਰਕੇ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਭਾਈ ਰਾਜੋਆਣਾ ਉਮਰ ਕੈਦ ਨਾਲੋਂ ਦੁੱਗਣੇ ਸਮੇਂ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ, ਇਸ ਲਈ ਸਰਕਾਰ ਉਨ੍ਹਾਂ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਰਿਹਾਅ ਕਰੇ।


ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਉਨ੍ਹਾਂ ਬੰਦੀ ਸਿੰਘਾਂ ਨੂੰ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਤੋਂ ਵੱਧ ਕੈਦ ਕੱਟ ਲਈ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਮੱਦੇਨਜ਼ਰ ਜਲਦ ਹੀ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਮੁਲਾਕਾਤ ਕਰਨ ਲਈ ਨਿਆਂ-ਪੂਰਣ ਅਤੇ ਮਨੁੱਖੀ ਅਧਿਕਾਰਾਂ ਵਾਲੀ ਪਹੁੰਚ ਅਪਣਾ ਕੇ ਵਕਤੀ ਜ਼ਮਾਨਤ ਦੇਣ ਲਈ ਵੀ ਆਖਿਆ।

Ad Position 22
No active advertisement
ਪਿਛਲੀ ਖ਼ਬਰ ਐਂਟੀ-ਗੈਂਗਸਟਰ ਟਾਸਕ ਫੋਰਸ ​​ਪੰਜਾਬ ਤੇ ਗੈਂਗਸਟਰਾਂ ਵਿਚਾਲੇ ਇਨਕਾਊਂਟਰ ਅਗਲੀ ਖ਼ਬਰ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਅੱਜ ਕੋਈ ਅਪਡੇਟ ਨਹੀਂ ਆਇਆ, ਸਥਿਤੀ ਕੱਲ੍ਹ ਵਾਂਗ
Ad Position 24