10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਮੌਸਮ ਵਿਭਾਗ ਵਲੋਂ 5, 6 ਤੇ 7 ਅਕਤੂਬਰ ਨੂੰ ਭਾਰੀ ਬਾਰਿਸ਼ ਦੇ ਮੱਦੇਨਜ਼ਰ ਡੀ.ਸੀ. ਜਲੰਧਰ ਵਲੋਂ ਐਡਵਾਈਜ਼ਰੀ ਜਾਰੀ

ਜਲੰਧਰ, 4 ਅਕਤੂਬਰ-5, 6 ਅਤੇ 7 ਅਕਤੂਬਰ ਨੂੰ ਮੌਸਮ ਵਿਭਾਗ ਵਲੋਂ ਭਾਰੀ ਬਾਰਿਸ਼ ਹੋਣ ਦੀ...

Ad Position 21
No active advertisement
ਅਜੀਤ ਡੈਸਕ 04-10-2025

ਜਲੰਧਰ, 4 ਅਕਤੂਬਰ-5, 6 ਅਤੇ 7 ਅਕਤੂਬਰ ਨੂੰ ਮੌਸਮ ਵਿਭਾਗ ਵਲੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਅਧਿਕਾਰੀਆਂ ਨੂੰ ਛੁੱਟੀਆਂ ਕੈਂਸਲ ਕਰਕੇ ਸਟੇਸ਼ਨ 'ਤੇ ਰਹਿਣ ਦੀ ਹਦਾਇਤ ਦਿੱਤੀ ਗਈ ਹੈ ਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨਗਰ ਨਿਗਮ ਜਲੰਧਰ ਨੂੰ ਨੀਵੇਂ ਇਲਾਕਿਆਂ ਸਮੇਤ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਲਈ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀ ਹਦਾਇਤ ਵੀ ਦਿੱਤੀ ਹੈ ਤੇ ਪੰਪਿੰਗ ਸਟੇਸ਼ਨਾਂ ਦੇ ਨਿਰਵਿਘਨ ਸੰਚਾਲਨ ਲਈ ਐਸ.ਟੀ.ਪੀਜ਼ 'ਤੇ ਬਿਜਲੀ ਦਾ ਬੈਕਅੱਪ ਲਾਜ਼ਮੀ ਕਰਨ ਲਈ ਕਿਹਾ ਹੈ। ਡਰੇਨੇਜ਼ ਵਿਭਾਗ ਨੂੰ ਬੰਨ੍ਹਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਦਰਿਆ ਨੇੜੇ ਰਹਿੰਦੇ ਇਲਾਕਿਆਂ ਵਿਚ ਲੋਕਾਂ ਨੂੰ ਸੁਚੇਤ ਕੀਤਾ ਜਾਵੇ ਅਤੇ ਲੋੜ ਪੈਣ 'ਤੇ ਲੋਕਾਂ ਨੂੰ ਉੱਚੀਆਂ ਤੇ ਸੁਰੱਖਿਅਤ ਥਾਵਾਂ 'ਤੇ ਲਿਜਾਣ ਲਈ ਪਹਿਲਾਂ ਹੀ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਜਾਣ। ਪੀ.ਐਸ.ਪੀ.ਸੀ.ਐਲ. ਨੂੰ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਖ਼ਤਾ ਬੰਦੋਬਸਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

 

Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਮੇਤ ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਦਾ ਐਲਾਨ
Ad Position 24