10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਸੁਖਵਿੰਦਰ ਸਿੰਘ ਕਲਕੱਤਾ ਦੀ ਹੱਤਿਆ ਨੂੰ ਲੈ ਕੇ ਲੋਕਾਂ ਨੇ ਕੀਤਾ ਰੋਡ ਜਾਮ

ਸ਼ਾਹਿਣਾ, 5 ਅਕਤੂਬਰ - ਸ਼ਹਿਣਾ ਦੇ ਮੁੱਖ ਬੱਸ ਅੱਡੇ 'ਤੇ ਬੀਤੀ ਸ਼ਾਮ ਸ਼ਹਿਣਾ ਦੇ ਸਮਾਜਿਕ ਆਗੂ ਤੇ ਸਾਬਕਾ ਪੰਚ ਸੁਖਵਿੰਦਰ ਸਿੰਘ ਕਲਕੱਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਖਵਿੰਦਰ ਸਿੰਘ ਕਲਕੱਤਾ ਦੀ ਹੱਤਿਆ...

Ad Position 21
No active advertisement
ਅਜੀਤ ਡੈਸਕ 05-10-2025

ਸ਼ਾਹਿਣਾ, 5 ਅਕਤੂਬਰ - ਸ਼ਹਿਣਾ ਦੇ ਮੁੱਖ ਬੱਸ ਅੱਡੇ 'ਤੇ ਬੀਤੀ ਸ਼ਾਮ ਸ਼ਹਿਣਾ ਦੇ ਸਮਾਜਿਕ ਆਗੂ ਤੇ ਸਾਬਕਾ ਪੰਚ ਸੁਖਵਿੰਦਰ ਸਿੰਘ ਕਲਕੱਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਖਵਿੰਦਰ ਸਿੰਘ ਕਲਕੱਤਾ ਦੀ ਹੱਤਿਆ ਨੂੰ ਲੈ ਕੇ ਕਲਕੱਤਾ ਦੇ ਸਮਰਥਕਾਂ, ਵੱਖ-ਵੱਖ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂਨੇ ਰੋਡ ਜਾਮ ਕਰ ਕੇ ਧਰਨਾ ਲਗਾ ਦਿੱਤਾ ਗਿਆ ਹੈ। ਇਕੱਠ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਦੂਰੋਂ ਨੇੜਿਓਂ ਕਲਕੱਤਾ ਦੇ ਸਮਰਥਕ ਧਰਨੇ ਵਿਚ ਪਹੁੰਚ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਹਤਿਆਰਿਆਂ ਵਲੋਂ ਵਰਤੀ ਗਈ ਕਾਰ ਅਤੇ ਪਿਸਤੌਲ ਪੁਲਿਸ ਨੇ ਬਰਾਮਦ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਕਾਂਗਰਸੀ ਆਗੂ ਅਤੇ 20 ਹੋਰ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਦੂਜੇ ਪਾਸੇ ਧਰਨਾਕਾਰੀਆਂ ਨੇ ਸੁਖਵਿੰਦਰ ਸਿੰਘ ਕਲਕੱਤਾ ਦੇ ਅਸਲ ਹਤਿਆਰਿਆਂ ਦਾ ਨਾਂਅ ਜਨਤਕ ਕਰਨ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ ਅਗਲੀ ਖ਼ਬਰ ਰਾਜ ਸਭਾ ਲਈ 'ਆਪ' ਨੇ ਰਾਜਿੰਦਰ ਗੁਪਤਾ ਨੂੰ ਐਲਾਨਿਆ ਉਮੀਦਵਾਰ
Ad Position 24